Sunday, December 22, 2024

ਡਿਪਟੀ ਕਮਿਸ਼ਨਰ ਨੇ ਵਿਸ਼ਵ ਯੁਵਕ ਹੁਨਰ ਦਿਵਸ ‘ਤੇ ਬੱਚਿਆਂ ਨੂੰ ਵੰਡੇ ਆਫਰ ਲੈਟਰ

ਪਠਾਨਕੋਟ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਕਿੱਲ ਡਿਵੈਲਪਮੈਂਟ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਵਿਸ਼ਵ ਯੁਵਕ ਹੁਨਰ ਦਿਵਸ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪਠਾਨਕੋਟ ਦੀ ਪ੍ਰਧਾਨਗੀ ‘ਚ ਮਨਾਇਆ ਗਿਆ।ਸਮਾਰੋਹ ਵਿੱਚ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਮੁਖ ਮਹਿਮਾਨ ਵਜੋਂ ਹਾਜ਼ਰ ਹੋਏ।ਰਮਨ ਕੁਮਾਰ ਰੋਜ਼ਗਾਰ ਅਫਸਰ ਪਠਾਨਕੋਟ, ਪ੍ਰਦੀਪ ਬੈਂਸ ਜਿਲ੍ਹਾ ਮੈਨੇਜਰ ਸਕਿੱਲ ਡਿਵੈਲਪਮੈਂਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ, ਵਿਜੈ ਕੁਮਾਰ, ਆਂਚਲ, ਦੀਪਕ, ਕੁਨਾਲ ਖੰਨਾ ਐਮ.ਜੀ.ਐਨ.ਐਫ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।
                ਸਭ ਤੋਂ ਪਹਿਲਾਂ ਸਕਿੱਲ ਡਿਵੈਲਪਮੈਂਟ ਵਿਭਾਗ ਵਲੋਂ ਮੁਖ ਮਹਿਮਾਨ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਸਵਾਗਤ ਕੀਤਾ ਅਤੇ ਉਹ ਸਕਿੱਲ ਡਿਵੈਲਪਮੈਂਟ ਅਧੀਨ ਕੋਰਸ ਕਰ ਚੁੱਕੇ ਪ੍ਰੀਖਿਆਰਥੀਆਂ ਨਾਲ ਰੂ ਬ ਰੂ ਹੋਏ।ਉਨ੍ਹਾਂ ਕੋਰਸ ਪਾਸ ਕਰ ਚੁੱਕੇ ਪ੍ਰੀਖਿਆਰਥੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਤ ਕੀਤਾ।ਇਸ ਤੋਂ ਇਲਾਵਾ ਸਕਿੱਲ ਡਿਵੈਲਪਮੈਂਟ ਅਧੀਨ ਰਜ਼ਗਾਰ ਪ੍ਰਾਪਤ ਕਰ ਚੁੱਕੇ ਬੱਚਿਆਂ ਨੂੰ ਆਫਰ ਲੈਟਰ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
                   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਨੂੰ ਸਕਿੱਲ ਦੇ ਨਾਲ ਜੋੜਨ ਲਈ ਜੋ ਕਾਰਜ਼ ਕੀਤੇ ਜਾ ਰਹੇ ਹਨ, ਇਹ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ।ਉਨਾਂ ਕਿਹਾ ਕਿ ਜੇ ਅਸੀਂ ਜਿੰਦਗੀ ਵਿੱਚ ਕਾਮਯਾਬ ਹੋਣਾ ਚਾਹੁੰਦੇ ਹਾਂ ਤਾਂ ਸਿੱਖਿਆ ਦੇ ਨਾਲ ਨਾਲ ਹੁਨਰ ਦਾ ਹੋਣਾ ਵੀ ਬਹੁਤ ਜਰੂਰੀ ਹੈ।
                    ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਨਾਮੀ ਕੰਪਨੀਆਂ ਹਨ, ਜਿਨ੍ਹਾਂ ਵਿੱਚ ਹੁਨਰਮੰਦ ਲੋਕਾਂ ਦੀ ਲੋੜ ਰਹਿੰਦੀ ਹੈ।ਅਗਰ ਸਾਡੇ ਕੋਲ ਸਿੱਖਿਆ ਦੇ ਨਾਲ ਨਾਲ ਹੁਨਰ ਵੀ ਹੋਵੇਗਾ ਤਾਂ ਅਸੀਂ ਭਵਿੱਖ ਲਈ ਇੱਕ ਵਧੀਆ ਰੋਜ਼ਗਾਰ ਦਾ ਮੋਕਾ ਪੈਦਾ ਕਰ ਸਕਦੇ ਹਾਂ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …