Sunday, May 25, 2025
Breaking News

ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਮਤਿ ਸਮਾਗਮ

ਅੰਮ੍ਰਿਤਸਰ 16 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।
                ਸਮਾਗਮ ਮੌਕੇ ਭਾਈ ਹਰਮਿੱਤਰ ਸਿੰਘ ਨੇ ਸੰਗਤ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਜਿਨ੍ਹਾਂ ਨੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚਲਦਿਆਂ, ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਈ ਉਨ੍ਹਾਂ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ।ਭਾਈ ਹਰਮਿੱਤਰ ਸਿੰਘ ਨੇ ਸੰਗਤ ਅਤੇ ਖ਼ਾਸਕਰ ਨੌਜੁਆਨੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਤੋਂ ਸੇਧ ਲੈਂਦਿਆਂ ਸਿੱਖੀ ਸਰੂਪ ਵਿਚ ਪ੍ਰਪੱਕ ਰਹਿਣ ਅਤੇ ਅੰਮ੍ਰਿਤਪਾਨ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ।ਇਸੇ ਦੌਰਾਨ ਵੱਖ-ਵੱਖ ਜਥਿਆਂ ਨੇ ਵੀ ਭਾਈ ਤਾਰੂ ਸਿੰਘ ਜੀ ਦੇ ਜੀਵਨ ਇਤਿਹਾਸ ਬਾਰੇ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਈ।ਵੱਖ-ਵੱਖ ਸਕੂਲਾਂ ਦੇ ਵੱਡੀ ਗਿਣਤੀ ਵਿਚ ਬੱਚੇ ਵੀ ਸਮਾਗਮ ਵਿਚ ਸ਼ਾਮਲ ਹੋਏ।
              ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਬਿਜੈ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਹਰਜਿੰਦਰ ਸਿੰਘ ਕੈਰੋਂਵਾਲ, ਗੁਰਿੰਦਰ ਸਿੰਘ ਮਥਰੇਵਾਲ, ਨਿਰਵੈਲ ਸਿੰਘ, ਲਖਬੀਰ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …