ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵਲੋਂ ਸ਼ਹੀਦ ਭਗਤ
ਸਿੰਘ ਦੇ ਖਿਲਾਫ ਦਿੱਤੇ ਗਏ ਵਿਵਾਦਤ ਬਿਆਨ ਦੀ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਟਰੱਸਟੀ ਮਨਿੰਦਰਜੀਤ ਸਿੰਘ ਠੇਕੇਦਾਰ ਨੇ ਨਿੰਦਾ ਕੀਤੀ ਹੈ।ਠੇਕੇਦਾਰ ਨੇ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ’ਚੋਂ ਆਜ਼ਾਦ ਕਰਵਾਉਣ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਭਗਤ ਸਿੰਘ ਨੂੰ ਸਿਮਰਨਜੀਤ ਸਿੰਘ ਮਾਨ ਨੇ ਅੱਤਵਾਦੀ ਆਖ ਕੇ ਆਪਣੀ ਛੋਟੀ ਸੋਚ ਦਾ ਸਬੂਤ ਦਿਤਾ ਹੈ।ਜਿਸ ਕਾਰਨ ਸਮੂਹ ਪੰਜਾਬੀਆ ’ਚ ਮਾਨ ਦੇ ਖਿਲਾਫ ਭਾਰੀ ਰੋਸ ਦੀ ਲਹਿਰ ਹੈ।ਉਨਾ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਨਿਰਾਦਰ ਕਦੇ ਵੀ ਬਰਦਾਸ਼ਤ ਨਹੀ ਕੀਤਾ ਜਾ ਸਕਦਾ ਹੈ।ਮਾਨ ਆਪਣੀ ਭੁੱਲ ਲਈ ਤੁਰੰਤ ਮੁਆਫੀ ਮੰਗਣ ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media