ਝਬਾਲ, 17 (ਪੰਜਾਬ ਪੋਸਟ ਬਿਊਰੋ) – ਝਬਾਲ ਵਿਖੇ ਗੁਰਦੁਆਰਾ ਮਾਤਾ ਭਾਗ ਕੌਰ ਜੀ ਵਿਖੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਿਮਾਗ ਅਤੇ ਰੀੜ੍ਹ ਦੀ ਹੱਡੀ
ਦੀਆਂ ਬਿਮਾਰੀਆਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਗਿਆ। ਜਿਸ ਵਿਚ ਅੰਮ੍ਰਿਤਸਰ ਦੇ ਉਘੇ ਨਿਊਰੋ ਸਰਜਨ ਡਾ. ਰਾਘਵ ਵਾਧਵਾ ਨੇ ਲਗਭਗ 80 ਮਰੀਜ਼ਾਂ ਦਾ ਮੁਫਤ ਮੁਆਇਨਾ ਕਰਕੇ ਲੋੜਵੰਦਾਂ ਨੂੰ ਦਵਾਈਆਂ ਦਿੱਤੀਆਂ।ਮੁਖ ਮਹਿਮਾਨ ਸਰਪੰਚ ਨਰਿੰਦਰ ਕੁਮਾਰ ਅਤੇ ਦਵਿੰਦਰ ਸੋਹਲ ਜਿਲਾ ਸਕੱਤਰ ਸੀ.ਪੀ.ਆਈ ਨੇ ਰਿਬਨ ਕੱਟ ਕੇ ਕੈਂਪ ਦਾ ਉਦਘਾਟਨ ਕੀਤਾ।ਡਾ. ਵਾਧਵਾ ਨੇ ਕਿਹਾ ਕਿ ਦਿਮਾਗ ਦੀਆਂ ਬਿਮਾਰੀਆਂ ਲਈ ਹਮੇਸ਼ਾਂ ਮਾਹਿਰ ਡਾਕਟਰ ਪਾਸੋਂ ਸਲਾਹ ਲੈਣੀ ਚਾਹੀਦੀ ਹੈ।ਦਰਦ ਨਿਵਾਰਕ ਗੋਲੀਆਂ, ਨਸ਼ੀਲੀਆਂ ਦਵਾਈਆਂ ਅਤੇ ਨਸ਼ਿਆਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ।
ਇਸ ਮੌਕੇ ਬਾਬਾ ਬਲਵਿੰਦਰ ਸਿੰਘ, ਮਖਤੂਲ ਸਿੰਘ, ਹੀਰਾ ਸਿੰਘ, ਤਰਲੋਕ ਸਿੰਘ, ਦਲਜੀਤ ਸਿੰਘ, ਜਗਤਾਰ ਸਿੰਘ, ਪਵਨ ਕੁਮਾਰ, ਮੋਹਿਤ ਸੋਨੀ, ਅਸ਼ੋਕ ਕੁਮਾਰ, ਨੀਰਜ ਕੁਮਾਰ, ਵਾਸੂ ਕਪੂਰ, ਸਾਗਰ, ਸ਼ੁਭਮ ਰੌਲੀ, ਸ਼ਿਵਮ ਦੇਵਗਨ, ਸਰਬਜੀਤ ਸਿੰਘ ਆਦਿ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media