ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਡੈਮੋਕਰੇਟਿਕ ਹਿਊਮਨ ਪਾਵਰ ਆਰਗੇਨਾਈਜੇਸ਼ਨ ਪੰਜਾਬ ਵਲੋਂ ਜਿਥੇ ਲਗਾਤਾਰ ਸਮਾਜ ਸੇਵਾ ਦੇ ਕੰਮ ਕੀਤੇ ਜਾ
ਰਹੇ ਹਨ, ਉਥੇ ਹੀ ਵਾਤਾਵਰਣ ਪ੍ਰੇਮੀ ਹੋਣ ਦੇ ਨਾਤੇ ਵਾਤਾਵਰਣ ਬਚਾਉਣ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਦੇ ਅਲੱਗ ਅਲੱਗ ਪਿੰਡਾਂ ਤੇ ਸ਼ਹਿਰਾਂ ਵਿੱਚ ਆਪਣੇ ਇਕਾਈ ਮੈਂਬਰਾਂ ਨੂੰ ਨਾਲ ਲੈ ਕੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।ਇਸ ਦੀ ਸ਼ੁਰੂਆਤ ਅੱਜ ਜ਼ਿਲ੍ਹਾ ਸੰਗਰੂਰ ਤੋਂ ਵੱਡੀ ਗਿਣਤੀ ‘ਚ ਪੌਦੇ ਲਗਾ ਕੇ ਕੀਤੀ ਗਈ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਰਗੇਨਾਈਜ਼ੇਸ਼ਨ ਦੇ ਪੰਜਾਬ ਪ੍ਰਧਾਨ ਕੁਲਦੀਪ ਸ਼ਰਮਾ ਨੇ ਦੱਸਿਆ ਕਿ ਆਰਗੇਨਾਈਜੇਸ਼ਨ ਵਲੋਂ ਲਗਾਤਾਰ ਖੂਨਦਾਨ ਕੈਂਪ, ਗ਼ਰੀਬ ਬੇਸਹਾਰਾ ਲੋਕਾਂ ਦੀ ਮਦਦ ਅਤੇ ਹੋਰ ਵੀ ਬਹੁਤ ਸਾਰੇ ਸਮਾਜ ਸੇਵਾ ਦੇ ਕੰਮ ਕੀਤੇ ਜਾ ਰਹੇ ਹਨ ਅਤੇ ਵਾਤਾਵਰਣ ਨੂੰ ਬਚਾਉਣ ਲਈ ਉਹ ਪਿੱਛਲੇ ਸਾਲ ਵੀ ਲਗਭਗ 5 ਹਜ਼ਾਰ ਬੂਟੇ ਲਗਾ ਚੁੱਕੇ ਹਨ ਤੇ ਇਸ ਸਾਲ ਵੀ ਉਸੇ ਮੁਹਿੰਮ ਨੂੰ ਦੁਬਾਰਾ ਤੋਂ ਸ਼ੁਰੂ ਕੀਤਾ ਗਿਆ ਹੈ।ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਸਾਫ ਵਾਤਾਵਰਨ ਬਣਾਉਣ ਲਈ ਹਰ ਵਿਅਕਤੀ ਨੂੰ ਇਕ ਇਕ ਬੂਟਾ ਲਗਾ ਕੇ ਉਸ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ।
ਇਸ ਮੌਕੇ ਵਿਕਰਾਂਤ ਕੁਮਾਰ ਜਨਰਲ ਸਕੱਤਰ, ਪਿਆਰੇ ਲਾਲ ਸ਼ਰਮਾ ਜ਼ਿਲ੍ਹਾ ਪ੍ਰਧਾਨ, ਨਰਿੰਦਰ ਮੈਨਨ ਕੈਸ਼ੀਅਰ, ਰਵੀ ਉੱਪਲ ਅਤੇ ਹੋਰ ਵੀ ਮੈਂਬਰ ਮੌਜ਼ੂਦ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media