ਸੰਗਰੂਰ, 20 ਜੁਲਾਈ (ਜਗਸੀਰ ਲੌਂਗੋਵਾਲ) – ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸੁਨਾਮ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੁਨਾਮ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਜ਼ਿਲਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਲੇਸਮੈਂਟ ਅਫ਼ਸਰ ਠਾਕੁਰ ਸੌਰਭ ਸਿੰਘ ਨੇ ਵਿਦਿਆਰਥੀਆਂ ਨੂੰ ਡੀ.ਬੀ.ਈ.ਈ ਸੰਗਰੂਰ ਵਿਖੇ ਉਪਲਬਧ ਸਹੂਲਤਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ।
ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਜਾਗਰੂਕਤਾ ਸੈਸ਼ਨ ਦੌਰਾਨ ਸ.ਸ.ਸ.ਸ (ਲੜਕੇ) ਸੁਨਾਮ ਦੇ ਤਕਰੀਬਨ 90 ਵਿਦਿਆਰਥੀਆਂ ਨੇ ਹਿੱਸਾ ਲਿਆ।ਉਨਾਂ ਕਿਹਾ ਕਿ ਪਲੇਸਮੈਂਟ ਅਧਿਕਾਰੀ ਵਲੋਂ ਪ੍ਰਾਰਥੀਆਂ ਨੂੰ ਡੀ.ਬੀ.ਈ.ਈ ਸੰਗਰੂਰ ਵਲੋਂ ਕਈ ਤਰਾਂ ਦੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਮੁਫ਼ਤ ਆਨਲਾਈਨ ਕੋਚਿੰਗ ਦੇਣ ਸਬੰਧੀ ਜਾਣਕਾਰੀ ਵੀ ਮੁਹੱਈਆ ਕਰਵਾਈ ਗਈ।ਉਨਾਂ ਦੱਸਿਆ ਕਿ ਇਸ ਨਿਵੇਕਲੀ ਪਹਿਲ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਬਿਹਤਰ ਢੰਗ ਨਾਲ ਤਿਆਰ ਕਰਨਾ ਹੈ ਤਾਂ ਜੋ ਉਹ ਨੌਕਰੀਆਂ ਪ੍ਰਾਪਤ ਕਰਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ।ਉਨਾਂ ਇਹ ਵੀ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਸਤੇ ਖੁੱਲਣਗੇ ਅਤੇ ਉਨਾਂ ਦੀ ਰੋਜ਼ਗਾਰ ਸਮਰੱਥਾ ਵਿੱਚ ਵੀ ਵਾਧਾ ਹੋਵੇਗਾ।
ਉਨਾਂ ਕਿਹਾ ਕਿ ਇਸ ਤੋਂ ਇਲਾਵਾ ਪਲੇਸਮੈਂਟ ਅਧਿਕਾਰੀ ਵਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਫਲ ਹੋਣ ਲਈ ਵਿਦਿਆਰਥੀਆਂ ਨਾਲ ਕੁਝ ਨੁਕਤੇ ਵੀ ਸਾਂਝੇ ਕੀਤੇ ਗਏ। ਉਨਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਵੈੱਬਸਾਈਟ www.pgrkam.com <http://www.pgrkam.com/>’ਤੇ ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਵੀ ਜਾਗਰੂਕ ਕੀਤਾ ਗਿਆ।ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਸਵੈ ਰੋਜ਼ਗਾਰ ਸਕੀਮਾਂ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੁਆਰਾ ਚਲਾਏ ਜਾ ਰਹੇ ਹੁਨਰ ਵਿਕਾਸ ਕੋਰਸਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …