ਸੰਗਰੂਰ, 20 ਜੁਲਾਈ (ਜਗਸੀਰ ਲੌਂਗੋਵਾਲ) – 31 ਜੁਲਾਈ ਨੂੰ ਪੂਰੀ ਸ਼ਰਧਾ ਨਾਲ ਮਨਾਏ ਜਾਣ ਵਾਲੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਬ ਡਵੀਜ਼ਨਲ ਮੈਜਿਸਟਰੇਟ ਜਸਪ੍ਰੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨਾਂ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਪੂਰੇ ਦੇਸ਼ ਦਾ ਮਾਣ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸ਼ਰਧਾ ਪੂਰਵਕ ਮਨਾਉਣ ਲਈ ਲੋੜੀਂਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ।
ਐਸ.ਡੀ.ਐਮ ਜਸਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਵਿਭਾਗ ਦੇ ਅਧਿਕਾਰੀ ਸਮਾਗਮ ਮੌਕੇ ਆਉਣ ਵਾਲੇ ਮਹਿਮਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਸਮਾਗਮ ਵਾਲੀ ਥਾਂ ’ਤੇ ਟ੍ਰੈਫ਼ਿਕ ਦੀ ਸਹੀ ਵਿਵਸਥਾ ਯਕੀਨੀ ਬਣਾਉਣਗੇ।ਇਸਦੇ ਨਾਲ ਹੀ ਸਮਾਗਮ ਵਾਲੇ ਥਾਂ ਦੀ ਸਫ਼ਾਈ ਦੇ ਨਾਲ-ਨਾਲ ਮੰਡੀ ਬੋਰਡ ਅਤੇ ਨਗਰ ਕੌਂਸਲ ਦੇ ਅਧਿਕਾਰੀ ਸ਼ਹਿਰ ’ਚ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਹੋਰ ਸਾਰੀਆਂ ਥਾਵਾਂ ਦੀ ਸਫ਼ਾਈ ਯਕੀਨੀ ਬਣਾਉਣਗੇ।ਸਮਾਗਮ ਵਾਲੀ ਥਾਂ ’ਤੇ ਸ਼ਹੀਦ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਨ ਆਉਣ ਵਾਲੀਆਂ ਸੰਗਤਾਂ ਲਈ ਪੰਡਾਲ, ਪੀਣ ਵਾਲੇ ਪਾਣੀ, ਪਾਰਕਿੰਗ ਆਦਿ ਦੀ ਵਿਵਸਥਾ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਐਸ.ਪੀ ਭਰਪੂਰ ਸਿੰਘ, ਨਾਇਬ ਤਹਿਸੀਲਦਾਰ ਅਮਿਤ ਕੁਮਾਰ, ਕਾਰਜ ਸਾਧਕ ਅਫ਼ਸਰ ਅੰਮ੍ਰਿਤਪਾਲ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …