ਸ਼ਰਾਰਤੀ ਅਨਸਰ ਬਖਸ਼ੇ ਨਹੀ ਜਾ ਸਕਦੇ-ਬਾਬਾ ਬਲਬੀਰ ਸਿੰਘ
ਅਮ੍ਰਿਤਸਰ, 3 ਦਸੰਬਰ (ਸੁਖਬੀਰ ਸਿੰਘ) -ਸ਼ੋ੍ਮਣੀ ਪੰਥ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਤਰਨ ਤਾਰਨ ਜਿਲੇ ਦੇ ਪਿੰਡ ਜੋਧਪੁਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋ ਜਾਣ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਇਸ ਦੀ ਬਰੀਕੀ ਨਾਲ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਹੈ।ਬਾਬਾ ਬਲਬੀਰ ਸਿੰਘ ਨੇ ਕਿਹਾ ਪਿੰਡ ਜੋਧਪੁਰ ਵਿੱਚ ਅਗਨ ਭੇਟ ਹੋਏ ਪਾਵਨ ਸਰੂਪਾਂ ਸਬੰਧੀ ਜੋ ਬੰਦੇ ਸਾਹਮਣੇ ਆ ਰਹੇ ਹਨ, ਉਨ੍ਹਾਂ ਬਾਰੇ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਢੁੰਘਾਈ ਤੀਕ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਕਟਹਿਰੇ ‘ਚ ਖੜੇ ਕਰੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਪੰਥ ਬੁੱਢਾ ਦਲ ਜਿਥੇ ਇਸ ਘਟਨਾ ਪ੍ਰਤੀ ਅਤਿ ਅਫਸੋਸ ਤੇ ਦੁੱਖ ਪ੍ਰਗਟ ਕਰਦਾ ਹੈ, ਉਥੇ ਇਹ ਵੀ ਹਰਗਿਜ ਬਰਦਾਸ਼ਤ ਨਹੀ ਕਰ ਸਕਦਾ ਕਿ ਕੋਈ ਸ਼ਰਾਰਤੀ ਅਨਸਰ ਜਾ ਜਥੇਬੰਦੀ ਸਾਡੇ ਇਸ਼ਟ ਤੇ ਅਜਿਹਾ ਕੋਈ ਹਮਲਾ ਕਰੇ।