ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਸੀ.ਬੀ.ਐਸ.ਈ ਬੋਰਡ ਦੇ ਐਲਾਨੇ ਗਏ ਨਤੀਜੇ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀ. ਸੈਕੰਡਰੀ ਸਕੂਲ
ਸੁਲਤਾਨਵਿੰਡ ਲਿੰਕ ਰੋਡ ਦੀ 12ਵੀਂ ਜਮਾਤ ਦੀ ਮਹਿਕਪ੍ਰੀਤ ਕੌਰ ਨੇ ਮੈਡੀਕਲ ਗਰੁੱਪ ਵਿਚ 94.1 ਫੀਸਦੀ ਅੰਕ ਪ੍ਰਾਪਤ ਕੀਤੇ ਹਨ।ਵਿਦਿਆਰਥਣ ਦੀ ਇਸ ਪ੍ਰਾਪਤੀ ‘ਤੇ ਸਕੂਲ ਪ੍ਰਿੰਸੀਪਲ ਨੇ ਸਨਮਾਨਿਤ ਕਰਦਿਆਂ ਕਿਹਾ ਕਿ ਸਕੂਲ ਦੇ ਅਧਿਆਪਕਾਂ ਵਲੋਂ ਕਰਵਾਈ ਗਈ ਮਿਹਨਤ ਸਦਕਾ ਜਿਥੇ ਸਕੂਲ ਦਾ ਨਤੀਜ਼ਾ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਹੁਤ ਵਧੀਆ ਰਿਹਾ ਹੈ, ਉਥੇ ਬੱਚੀ ਮਹਿਕਪ੍ਰੀਤ ਕੌਰ ਨੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media