ਲੌਂਗੋਵਾਲ, 24 ਜੁਲਾਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਦੇ ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਕੇਂਦਰੀ ਵਿਦਿਆਲਿਆ ਸਲਾਇਟ ਲੌਂਗੋਵਾਲ ਦੇ
ਵਿਦਿਆਰਥੀਆਂ ਨੇ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ।ਵਿਦਿਆਲਿਆ ਦੇ ਪ੍ਰਿੰਸੀਪਲ ਸੰਜੇ ਨੇ ਦੱਸਿਆ ਕਿ ਦਸਵੀਂ ਜਮਾਤ ਦੀ ਰੂਪਨੀਤ ਚੀਮਾ ਨੇ 97 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ।ਬਾਰ੍ਹਵੀਂ ਵਿਗਿਆਨ ਵਿੱਚ ਕਾਮਾਕਸ਼ੀ ਗੋਇਲ ਨੇ 96 ਪ੍ਰਤੀਸ਼ਤ ਅੰਕ ਅਤੇ ਬਾਰ੍ਹਵੀਂ ਕਾਮਰਸ ਵਿੱਚ ਹਿਤੈਸ਼ੀ ਗੋਇਲ ਨੇ 94 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ।ਵਿਦਿਆਲਿਆ ਦੇ 12 ਬੱਚਿਆਂ ਨੇ 90 ਫੀਸਦ ਤੋਂ ਜਿ਼ਆਦਾ ਅੰਕ ਪ੍ਰਾਪਤ ਕੀਤੇ ਹਨ।ਪ੍ਰਿੰਸੀਪਲ ਨੇ ਸਲਾਈਟ ਡਾਇਰੈਕਟਰ ਪ੍ਰੋ. ਸ਼ੈਲੇਂਦਰ ਜੈਨ ਨੂੰ ਇਸ ਸ਼ਾਨਦਾਰ ਨਤੀਜੇ ਦੀ ਵਧਾਈ ਦਿੱਤੀ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media