ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮਿ੍ਰਤਸਰ ਵਿਖੇ ਮਿਤੀ: 28 ਜੁਲਾਈ 2022 ਨੂੰ ਰੋਜ਼ਗਾਰ ਬਿਊਰੋ ਵਿਚ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮਿ੍ਰਤਸਰ ਜਿਲ੍ਹੇ ਦੀਆਂ ਮਸ਼ਹੂਰ ਕੰਪਨੀਆਂ ਐਸ.ਬੀ.ਆਈ ਲਾਈਫ਼ ਇੰਸ਼ੋਰੈਂਸ,ਫਿਲਿਪਕਾਰਟ, ਪੁਖਰਾਜ ਹੈਲਥ ਕੇਅਰ, ਐਸ.ਬੀ.ਆਈ ਕਰੈਡਿਟ ਕਾਰਡ ਅਤੇ ਦਾ ਆਈਬੈਕਸ ਵਰਲਡ ਵਲੋਂ ਭਾਗ ਲਿਆ ਜਾਵੇਗਾ।
ਇਸ ਪਲੇਸਮੈਂਟ ਕੈਂਪ ਵਿੱਚ ਕੰਪਨੀਆਂ ਵੱਲੋਂ ਬਿਜਨਸ ਡਿਵੈੱਲਪਮੈਟ ਮੈਨੇਜਰ/ਲਾਈਫ਼ ਮਿਤਰਾ, ਡਿਲਿਵਰੀ ਬਆਏ, ਵੈਲਨੈਸ ਅਡਵਾਈਜ਼ਰ ਅਤੇ ਸੇਲਜ਼ ਐਕਜ਼ਕਿਊਟਿਵ ਦੀਆਂ ਅਸ਼ਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਘੱਟੋ-ਘੱਟ ਦਸਵੀਂ ਤੋਂ ਪੋਸਟ ਗਰੈਜ਼ੂਏਟ ਹੋਵੇਗੀ।ਕੈਂਪ ਵਿੱਚ ਲੜਕੇ, ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ।ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਪ੍ਰਾਰਥੀ 28 ਜੁਲਾਈ 2022 ਨੂੰ ਸਵੇਰੇ 10.00 ਤੋਂ ਦੁਪਹਿਰ 02.00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਵਿਖੇ ਪਹੁੰਚ ਕੇ ਭਾਗ ਲੈ ਸਕਦੇ ਹਨ।ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰ: 9915789068 ‘ਤੇ ਸੰਪਰਕ ਕਰ ਸਕਦੇ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …