ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂੰਮਕਲਾਂ ਦੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਦਾ ਨਤੀਜ਼ਾ ਬਹੁਤ ਹੀ
ਸ਼ਾਨਦਾਰ ਰਿਹਾ।ਦਸਵੀਂ ਦੀ ਪ੍ਰੀਖਿਆ ਵਿੱਚ ਬੈਠੇ ਸਾਰੇ 86 ਵਿਦਿਆਰਥੀ ਪਾਸ ਹੋਏ ਅਤੇ ਸਕੂਲ ਦਾ ਨਤੀਜ਼ਾ 100% ਰਿਹਾ।ਸਕਲ ਪ੍ਰਿੰਸੀਪਲ ਮੈਡਮ ਪੂਜਾ ਤ੍ਰੇਹਨ ਨੇ ਦੱਸਿਆ ਕਿ ਵਿਦਿਆਰਥਣ ਨੀਸ਼ਾ ਪੁੱਤਰੀ ਸਰਬਜੀਤ ਸਿੰਘ ਨੇ 86.3% ਨੰਬਰ ਹਾਸਲ ਕਰਕੇ ਪਹਿਲਾ ਸਥਾਨ, ਸਤਨਾਮ ਸਿੰਘ ਪੁੱਤਰ ਰਛਪਾਲ ਸਿੰਘ 86.3% ਨੰਬਰ ਹਾਸਲ ਕਰਕੇ ਦੂਜ਼ਾ ਅਤੇ ਅਰਸ਼ਦੀਪ ਕੌਰ ਪੁੱਤਰੀ ਜਸਵੀਰ ਸਿੰਘ ਨੇ 85.8% ਅੰਕ ਹਾਸਲ ਕਰਕੇ ਤੀਜ਼ਾ ਸਥਾਨ ਪ੍ਰਾਪਤ ਕੀਤਾ।ਪ੍ਰਿੰਸੀਪਲ ਨੇ ਸਕੂਲ ਸਟਾਫ਼ ਦੀ ਸ਼ਲਾਘਾ ਕਰਦਿਆਂ ਉਨਾਂ ਨੂੰ ਮੁਬਾਰਕਬਾਦ ਦਿੱਤੀ।ਇਸ ਮੌਕੇ ਮੈਡਮ ਲਿਪਸੀ, ਮੈਡਮ ਮਨਦੀਪ ਕੌਰ, ਜਗਦੀਪ ਸਿੰਘ ਆਦਿ ਮੌਜ਼ੂਦ ਸਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media