ਅੰਮ੍ਰਿਤਸਰ, 27 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਬਰਸਾਤ ਦੇ ਮੌਸਮ ਦੇ ਚੱਲਦੇ ਹੋਏ ਵਾਤਾਵਰਣ ਸਾਂਭ ਸੰਭਾਲ ਲੜੀ ਦੇ ਤਹਿਤ ਵਣ ਮਹਾਂਉਤਸਵ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਪੌਦਾ ਲਗਾਉਣ ਦੀ ਸ਼ੁਰੂਆਤ ਕਰਦਿਆਂ ਐਨ.ਐਸ.ਐਸ ਵਲੰਟੀਅਰਾਂ ਅਤੇ ਸਟਾਫ਼ ਨੂੰ ਆਪਣੇ ਚੌਗਿਰਦੇ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ।
ਪ੍ਰਿੰਸੀਪਲ ਗੁਰਦੇਵ ਸਿੰਘ ਨੇ ਵਿਦਿਆਰਥੀਆਂ ਅਤੇ ਸਟਾਫ਼ ਨਾਲ ਰੁੱਖਾਂ ਦੀ ਘਟ ਰਹੀ ਗਿਣਤੀ ਬਾਰੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥੀ ਨੂੰ ਭਵਿੱਖ ’ਚ ਰੁੱਖਾਂ ਦੇ ਬਿਨ੍ਹਾਂ ਆਉਣ ਵਾਲੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ।ਇਸ ਲੜੀ ਤਹਿਤ ਐਨ.ਐਸ.ਐਸ ਵਲੰਟੀਅਰਾਂ ਵਲੋਂ ਛਾਂ, ਡੈਕੋਰਟਿਵ ਅਤੇ ਫਲਦਾਰ ਬੂਟੇ ਲਗਾਏ ਗਏ।ਇਸ ਵਣ ਮਹਾਂਉਤਸਵ ’ਚ ਐਨ.ਐਸ.ਐਸ ਦੇ ਇੰਚਾਰਜ਼ ਪ੍ਰੋ. ਰਣਪ੍ਰੀਤ ਸਿੰਘ ਨੇ ਕਾਲਜ਼ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਸਾਰੇ ਵਲੰਟੀਅਰਾਂ ਦਾ ਧੰਨਵਾਦ ਕੀਤਾ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …