ਅੰਮ੍ਰਿਤਸਰ, 27 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀ ਵਿਦਿਆਰਥਣ ਰਤਨਜੋਤ ਕੌਰ ਨੂੰ ਮਲਟੀਨੈਸ਼ਨਲ ਕੰਪਨੀ ਦੁਆਰਾ 4 ਲੱਖ ਦੇ ਸਾਲਾਨਾ ਪੈਕੇਜ਼ ਲਈ ਚੋਣ ਕੀਤੀ ਗਈ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਵਿਦਿਆਰਥਣ ਦੀ ਚੋਣ ’ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥਣਾਂ ਨੂੰ ਉਚ ਵਿੱਦਿਆ ਦੇ ਨਾਲ ਨੌਕਰੀਆਂ ਮੁਹੱਈਆ ਕਰਵਾਉਣ ਲਈ ਸਮੇਂ-ਸਮੇਂ ’ਤੇ ਪਲੇਸਮੈਂਟ ਦਾ ਆਯੋਜਨ ਕੀਤਾ ਜਾਂਦਾ ਹੈ।
ਉਨ੍ਹਾਂ ਨੇ ਕਿਹਾ ਕਿ ਵਿਦਿਆਰਥਣ ਦੀ ਮਲਟੀਨੈਸ਼ਨਲ ਕੰਪਨੀ ਯੂ.ਐਸ.ਏ ਕੰਟਰੈਕਟਿੰਗ ਸਰਵਿਸਜ਼ ਐਲ.ਐਲ.ਸੀ ਦੁਆਰਾ ਚੋਣ ਕੀਤੀ ਗਈ ਹੈ।ਇਸ ਸਬੰਧੀ ਚੰਡੀਗੜ੍ਹ ਵਿਖੇ ਉਕਤ ਕੰਪਨੀ ਦੁਆਰਾ ਪਲੇਸਮੈਂਟ ਕਰਵਾਈ ਗਈ ਸੀ, ਜਿਸ ’ਚ ਕਾਲਜ ਦੀ ਰਤਨਜੋਤ ਕੌਰ ਨੂੰ ਉਕਤ 4 ਲੱਖ ਦੇ ਸਾਲਾਨਾ ਪੈਕੇਜ਼ ਲਈ ਚੁਣਿਆ ਗਿਆ ਹੈ।ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਅਤੇ ਉਨ੍ਹਾਂ ਦੇ ਸਟਾਫ਼ ਨੂੰ ਉਕਤ ਸ਼ਾਨਦਾਰ ਉਪਲੱਬਧੀ ’ਤੇ ਵਧਾਈ ਦਿੱਤੀ।ਪ੍ਰਿੰ: ਨਾਨਕ ਸਿੰਘ ਨੇ ਕੌਂਸਲ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦਾ ਧੰਨਵਾਦ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …