Saturday, July 26, 2025
Breaking News

ਭ੍ਰਿਸ਼ਟਾਚਾਰ ਵਿਰੋਧੀ ਫ਼ਰੰਟ ਨੇ ਰਜਿਸਟਰੀਆਂ ਦੇ ਰੁਕੇ ਕੰਮ ਚਾਲੂ ਕਰਨ ਲਈ ਮਾਲ ਮੰਤਰੀ ਨੂੰ ਭੇਜਿਆ ਮੰਗ ਪੱਤਰ

ਸਮਰਾਲਾ, 27 ਜੁਲਾਈ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫ਼ਰੰਟ (ਰਜਿ.) ਵਲੋਂ ਸਮਰਾਲਾ ਤਹਿਸੀਲ ਵਿਖੇ ਕਾਫ਼ੀ ਲੰਬੇ ਸਮੇਂ ਤੋਂ ਜ਼ਮੀਨਾਂ ਦੀਆਂ ਰਜਿਸਟਰੀਆਂ ਦਾ ਕੰਮ ਬੰਦ ਹੋਣ ‘ਤੇੇ ਫਰੰਟ ਦੇ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਅਗਵਾਈ ਹੇਠ ਮਾਲ ਮੰਤਰੀ ਪੰਜਾਬ ਦੇ ਨਾਂ ਐਸ.ਡੀ.ਐਮ ਸਮਰਾਲਾ ਰਾਹੀਂ ਇੱਕ ਮੰਗ ਪੱਤਰ ਭੇਜਿਆ ਗਿਆ।ਜਿਸ ਰਾਹੀਂ ਮੰਗ ਕੀਤੀ ਗਈ ਕਿ ਸਮਰਾਲਾ ਤਹਿਸੀਲ ਵਿੱਚ ਰਜਿਸਟਰੀਆਂ ਦਾ ਕੰਮ ਬਹਾਲ ਕੀਤਾ ਜਾਵੇ।ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਨੇ ਕਿਹਾ ਕਿ ਫਰੰਟ ਦਾ ਮੁੱਖ ਮਕਸਦ ਆਮ ਲੋਕਾਂ ਦੀਆਂ ਤਕਲੀਫਾਂ ਸਬੰਧੀ ਪ੍ਰਸਾਸ਼ਨ ਅਤੇ ਮੌਜੂਦਾ ਸਰਕਾਰ ਨੂੰ ਜਾਣੂ ਕਰਵਾਉਣਾ ਹੈ।ਪਟਵਾਰੀਆਂ ਦੁਆਰਾ ਪਹਿਲਾਂ ਹੀ ਦੂਜੇ ਸਰਕਲਾਂ ਦਾ ਕੰਮ ਛੱਡੇ ਜਾਣ ਕਰਕੇ ਲੋਕ ਪ੍ਰੇਸ਼ਾਨ ਹੋ ਰਹੇ ਹਨ, ਹੁਣ ਤਹਿਸੀਲਦਾਰਾਂ ਦੇ ਨਾ ਹੋਣ ਕਾਰਨ ਲੋਕ ਖੱਜ਼ਲ ਖੁਆਰ ਹੋ ਰਹੇ ਹਨ।ਐਸ.ਡੀ.ਐਮ ਸਮਰਾਲਾ ਨੇ ਪੂਰਨ ਭਰੋਸਾ ਦਿਵਾਇਆ ਕਿ ਇਸ ਸਬੰਧੀ ਦਿੱਤਾ ਮੰਗ ਪੱਤਰ ਮਾਲ ਮੰਤਰੀ ਕੋਲ ਪੁੱਜਦਾ ਕਰ ਦਿੱਤਾ ਜਾਵੇਗਾ।
               ਇਸ ਮੌਕੇ ਸਵਿੰਦਰ ਸਿੰਘ, ਪ੍ਰੇਮ ਨਾਥ, ਨਿਰਮਲ ਸਿੰਘ, ਰਜਿੰਦਰ ਸਿੰਘ, ਕਾਮਰੇਡ ਬੰਤ ਸਿੰਘ, ਜਗੀਰਾ ਰਾਮ ਕੋਟਾਲਾ, ਕਰਨੈਲ ਸਿੰਘ ਕੋਟਾਲਾ, ਦਰਸ਼ਨ ਸਿੰਘ ਕੰਗ, ਸੁਰਿੰਦਰ ਕੁਮਾਰ, ਰਵਿੰਦਰ ਕੌਰ ਅਤੇ ਸੰਦੀਪ ਸਿੰਘ ਆਦਿ ਹਾਜ਼ਰ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …