Wednesday, May 28, 2025
Breaking News

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਪੰਜਾਬ ਦੇ ਐਡਵੋਕੇਟ ਜਰਨਲ ਦੀ ਨਿਯੁੱਕਤੀ ’ਤੇ ਚੁੱਕੇ ਸਵਾਲ

ਉਚ ਅਦਾਲਤ ਦੇ ਜੱਜਾਂ ਦੀ ਚੋਣ ’ਚ ਸਿੱਖਾਂ ਦੀ ਘੱਟ ਨੁਮਾਇੰਦਗੀ ’ਤੇ ਵੀ ਪ੍ਰਗਟਾਈ ਚਿੰਤਾ

ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਦੀ ਨਿਯੁੱਕਤੀ ਦੀ ਆਲੋਚਨਾ ਕਰਦਿਆਂ ਆਖਿਆ ਹੈ ਕਿ ਐਡਵੋਕੇਟ ਵਿਨੋਦ ਘਈ ਡੇਰਾ ਸਿਰਸਾ ਮੁਖੀ ਦੇ ਕੇਸ ਸਮੇਤ ਹੋਰ ਬਹੁਤ ਸਾਰੇ ਵਿਵਾਦਿਤ ਮਾਮਲਿਆਂ ਦੇ ਕੇਸ ਲੜ ਰਿਹਾ ਹੈ, ਇਸ ਲਈ ਉਨ੍ਹਾਂ ਦੀ ਨਿਯੁੱਕਤੀ ਪ੍ਰਵਾਨ ਨਹੀਂ ਕੀਤੀ ਜਾ ਸਕਦੀ।ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਦਾ ਐਡਵੋਕੇਟ ਜਨਰਲ ਬਿਲਕੁੱਲ ਨਿਰਪੱਖ, ਪੰਜਾਬ ਦੀਆਂ ਤਰਜ਼ੀਹਾਂ ਨੂੰ ਸਮਝਣ ਵਾਲਾ ਤੇ ਖਿਤੇ ਦੇ ਹਿੱਤਾਂ ਦੀ ਰਖਵਾਲੀ ਕਰਨ ਵਾਲਾ ਹੋਣਾ ਚਾਹੀਦਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦਾ ਐਡਵੋਕੇਟ ਜਨਰਲ ਇੱਕ ਸਿੱਖ ਹੋਣਾ ਚਾਹੀਦਾ ਹੈ, ਕਿਉਂਕਿ ਪੰਜਾਬ ਗੁਰੂਆਂ ਦੇ ਨਾਮ ’ਤੇ ਵੱਸਦਾ ਹੈ।ਉਨ੍ਹਾਂ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ ਕਿ ਐਡਵੋਕੇਟ ਜਨਰਲ ਦੀ ਨਿਯੁੱਕਤੀ ਨੂੰ ਰੱਦ ਕੀਤਾ ਜਾਵੇ।
             ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਮਾਨਯੋਗ ਉਚ ਅਦਲਤਾਂ ਵਿੱਚ ਸਿੱਖ ਜੱਜਾਂ ਦੀ ਘਟ ਰਹੀ ਗਿਣਤੀ ’ਤੇ ਵੀ ਗਹਿਰੀ ਚਿੰਤਾ ਪ੍ਰਗਟ ਕੀਤੀ ਹੈ।ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਲਈ ਚੁਣੇ ਗਏ 13 ਜੱਜਾਂ ਵਿਚ ਕੇਵਲ ਇਕ ਹੀ ਸਿੱਖ ਆ ਸਕਿਆ ਹੈ।ਪ੍ਰਧਾਨ ਧਾਮੀ ਨੇ ਆਖਿਆ ਕਿ ਸਿੱਖ ਨੌਜਵਾਨਾਂ ਨੂੰ ਭਵਿੱਖ ਵਿਚ ਦੇਸ਼ ਦੇ ਵੱਖ-ਵੱਖ ਉੱਚ ਅਹੁੱਦਿਆਂ ਦੀ ਪ੍ਰਾਪਤੀ ਲਈ ਸਿਰਤੋੜ ਮਿਹਨਤ ਕਰਨੀ ਚਾਹੀਦੀ ਹੈ, ਤਾਂ ਜੋ ਹਰ ਖੇਤਰ ਵਿਚ ਸਿੱਖਾਂ ਦੀ ਬਕਾਇਦਾ ਨੁਮਾਇੰਦਗੀ ਬਣੀ ਰਹੇ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …