Wednesday, May 28, 2025
Breaking News

ਕਵੀਸ਼ਰੀ ਚੋਂ ਰੋਜ਼ਦੀਪ ਕੌਰ ਅਤੇ ਢਾਡੀ ਵਾਰਾਂ ਚੋਂ ਬਿਸਮਨਪ੍ਰੀਤ ਕੌਰ ਤੇ ਮਨਸੀਰਤ ਕੌਰ ਅੱਵਲ

ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਕਾ ਬਾਗ਼ ਮੋਰਚੇ ਦੀ 1000 ਸਾਲਾ ਸ਼ਤਾਬਦੀ ਨੂੰ ਸਮਰਪਿਤ ਮਾਝਾ ਜੋਨ ਦੇ ਸਾਰੇ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਗਏ ਧਾਰਮਿਕ ਮੁਕਾਬਲੇ ਦੌਰਾਨ ਕਵੀਸ਼ਰੀ ‘ਚ ਰੋਜ਼ਦੀਪ ਕੌਰ ਨੇ ਪਹਿਲਾ ਸਥਾਨ ਅਤੇ ਢਾਡੀ ਵਾਰਾਂ ‘ਚ ਅੱਵਲ ਆਈਆਂ ਬਿਸਮਨਪ੍ਰੀਤ ਕੌਰ ਅਤੇ ਮਨਸੀਰਤ ਕੌਰ ਅੱਵਲ ਆਈਆਂ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਭਿੰਡਰਾਂਵਾਲਿਆਂ ਮਹਾਂਪੁਰਸ਼ਾਂ ਤੋਂ ਇਲਾਵਾ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸ੍ਰੀ ਗੁਰੂ ਨਾਨਕ ਗਰਲਜ਼ ਸਕੂਲ ਘਿਓ ਮੰਡੀ ਦੀਆਂ ਇਨ੍ਹਾਂ ਬੱਚੀਆਂ ਦੇ ਪਿਤਾ ਪੰਥਕ ਚਿੰਤਕ ਭਾਈ ਸ਼ਮਸ਼ੇਰ ਸਿੰਘ ਜੇਠੂਵਾਲ ਨੂੰ ਮੁਬਾਰਕਬਾਦ ਦਿੱਤੀ ।
                 ਭਾਈ ਜੇਠੂਵਾਲ ਨੇ ਕਿਹਾ ਕਿ ਇਸ ਪ੍ਰਾਪਤੀ ਦਾ ਸਿਹਰਾ ਬੱਚੀਆਂ ਨੂੰ ਤਿਆਰੀ ਕਰਵਾਉਣ ਵਾਲੀਆਂ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਦੀਆ ਅਧਿਆਪਕਾਵਾਂ ਉਪਕਿਰਨ ਕੌਰ, ਰੁਪਿੰਦਰ ਕੌਰ, ਜਸਵਿੰਦਰ ਕੌਰ, ਕੁਲਵੀਰ ਕੌਰ ਅਤੇ ਪ੍ਰਿੰਸੀਪਲ ਮਨਿੰਦਰਪਾਲ ਕੌਰ ਨੂੰ ਜਾਂਦਾ ਹੈ।
                   ਇਸ ਮੌਕੇ ਪ੍ਰਿੰਸੀਪਲ ਸੁਰਜੀਤ ਸਿੰਘ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਾਲਜ ਵਡਾਲੀ, ਗਿਆਨੀ ਸਵਿੰਦਰ ਸਿੰਘ ਭੰਗੂ, ਪ੍ਰੋਫੈਸਰ ਕੁਲਰਾਜ ਸਿੰਘ ਸਿੰਘ ਸ਼ਹੀਦ ਸਿ1ਖ ਮਿਸ਼ਨਰੀ ਕਾਲਜ, ਪ੍ਰਿੰਸੀਪਲ ਮਹਾਰਾਜਾ ਰਣਜੀਤ ਸਿੰਘ ਤਰਨਤਾਰਨ, ਪ੍ਰਚਾਰਕ ਭਾਈ ਅਮਰ ਸਿੰਘ ਲੈਪੋਕੇ, ਭਾਈ ਇੰਦਰਜੀਤ ਸਿੰਘ, ਭਾਈ ਮਲਕੀਤ ਸਖੀਰਾ, ਬੀਬੀ ਅਮਨਦੀਪ ਕੌਰ ਵਲੋਂ ਕੀਰਤਨ, ਕਵੀਸ਼ਰੀ, ਢਾਡੀ ਵਾਰਾਂ ਦੇ ਮੁਕਾਬਲੇ ਦੌਰਾਨ ਪਹਿਲੇ/ਦੂਜੇ/ਤੀਜੇ ਸਥਾਨ ਹਾਸਲ ਕਰਨ ਵਾਲੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਇਨਾਮ ਵੰਡੇ ਗਏ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …