ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਪੁਲਿਸ ਚੌਕੀ ਗਲਿਆਰਾ ਦੇ ਇੰਚਾਰਜ਼ ਐਸ.ਆਈ ਪਰਮਜੀਤ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਦਲਜੀਤ
ਸਿੰਘ ਸਮੇਤ ਪੁਲਿਸ ਪਾਰਟੀ ਨੇ ਥਾਣਾ ਈ-ਡਵੀਜ਼ਨ ‘ਚ ਦੋਸ਼ੀਆਂ ਹਰਪਾਲ ਸਿੰਘ ਉਰਫ ਭਾਲਾ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਬਰਾੜ ਥਾਣਾ ਲੋਪੋਕੇ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਜਗਜੀਤ ਸਿੰਘ ਉਰਫ ਜੱਗੀ ਬਾਬਾ ਵਾਸੀ ਪਿੰਡ ਬਰਾੜ ਥਾਣਾ ਲੋਪੋਕੇ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਗ੍ਰਿਫਤਾਰ ਕਰਕੇ ਇਹਨਾ ਪਾਸੋ ਕੁੱਲ 10 ਮੋਟਰਸਾਈਕਲ ਤੇ ਐਕਟਿਵਾ ਬਰਾਮਦ ਕੀਤੇ ਸਨ।
ਇਹਨਾਂ ਚੌਰੀ ਦੇ ਵਹੀਕਲਾਂ ਵਿਚੋਂ 1 ਮੋਟਰ-ਸਾਈਕਲ ਹੀਰੋ ਸਪਲੈਂਡਰ ਪਲੱਸ ਨੰਬਰ-02-0584 ਦੀ ਕਾਨੂੰਨੀ ਕਾਰਵਾਈ ਮੁਕੰਮਲ ਕਰਕੇ ਅੱਜ ਐਸ.ਆਈ ਪਰਮਜੀਤ ਸਿੰਘ ਤੇ ਏ.ਐਸ.ਆਈ ਦਲਜੀਤ ਸਿੰਘ ਵਲੋਂ ਉਸ ਦੇ ਅਸਲ ਮਾਲਕ ਸਤਨਾਮ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਚੈਨਪੁਰ ਥਾਣਾ ਰਾਜਾਸਾਂਸੀ, ਜਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਵਾਪਸ ਕਰ ਦਿੱਤਾ ਗਿਆ ਹੈ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media