ਅੰਮ੍ਰਿਤਸਰ, 29 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2022-23 ਤੋਂ ਕੋਰਸਾਂ/ਡਿਪਲੋਮਿਆਂ
ਵਿਚ ਦਾਖਲਾ ਮਿਤੀ 15-08-2022 ਤੱਕ ਹੈ।ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਬਾਲਾ ਨੇ ਦੱਸਿਆ ਕਿ ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸ ਵਿਚ ਸਰਟੀਫਿਕੇਟ ਕੋਰਸ ਇਨ ਅਪੈਰਲ ਡਿਜ਼ਾਈਨਿੰਗ, ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ; ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਈਨਿੰਗ; ਡਿਪਲੋਮਾ ਇੰਨ ਕੋਸਮੋਟੋਲੋਜੀ; ਡਿਪਲੋਮਾ ਇੰਨ ਵੈੱਬ ਡਿਜ਼ਾਈਨਿੰਗ ਐਂਡ ਡਿਵੇਲਪਮੈਂਟ; ਡਿਪਲੋਮਾ ਇੰਨ ਗ੍ਰਾਫਿਕਸ ਅਤੇ ਵੈੱਬ ਡਿਜ਼ਾਈਨਿੰਗ; ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨਜ਼; ਅਤੇ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸਾਂ ਵਿਚ ਸਰਟੀਫਿਕੇਟ ਕੋਰਸ ਇੰਨ ਬਿਊਟੀ ਕਲਚਰ; ਸਰਟੀਫਿਕੇਟ ਕੋਰਸ ਇੰਨ ਡਰੈਸ ਡਿਜ਼ਾਈਨਿੰਗ; ਸਰਟੀਫਿਕੇਟ ਕੋਰਸ ਇੰਨ ਕੰਪਿਊਟਰ ਬੇਸਿਕ ਕੰਸੈਪਟਸ; ਸਰਟੀਫਿਕੇਟ ਕੋਰਸ ਇੰਨ ਕਮਿਊਨੀਕੇਸ਼ਨ ਸਕਿੱਲਜ਼ ਇੰਨ ਇੰਗਲਿਸ਼, ਸਰਟੀਫਿਕੇਟ ਕੋਰਸ ਇੰਨ ਟੈਕਸਟਾਈਲ ਡਿਜ਼ਾਈਨਿੰਗ, ਸਰਟੀਫਿਕੇਟ ਕੋਰਸ ਇੰਨ ਵੈੱਬ ਡਿਵੇਲਪਮੈਂਟ, ਸਰਟੀਫਿਕੇਟ ਕੋਰਸ ਇੰਨ ਵੈੱਬ ਡਿਜ਼ਾਈਨਿੰਗ ਆਦਿ ਸ਼ਾਮਿਲ ਹਨ।ਚਾਹਵਾਨ ਉਮੀਦਵਾਰ ਇਹਨਾਂ ਕੋਰਸਾਂ ਵਿੱਚ ਆਨਲਾਈਨ ਰਜਿਸਟ੍ਰੇਸ਼ਨ ਅਤੇ ਦਾਖਲਾ ਮਿਤੀ 15 ਅਗਸਤ 2022 ਤੱਕ ਵਿਭਾਗ ਦੀ ਵੈਬਸਾਈਟ www.gndu.ac.in/lifelong/default.aspx ‘ਤੇ ਕਰਵਾ ਸਕਦੇ ਹਨ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media