Wednesday, January 15, 2025

ਬੇਰੁਜ਼ਗਾਰ ਅਧਿਆਪਕਾਂ ਨਾਲ ਧੱਕੇਸ਼ਾਹੀ ਕਰਨ ਦੀ ਡੀ.ਟੀ.ਐਫ ਵਲੋਂ ਸਖ਼ਤ ਨਿਖੇਧੀ

ਸੰਗਰੂਰ, 1 ਅਗਸਤ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਸੁਨਾਮ ਵਿਖੇ ਆਮਦ ਮੌਕੇ 646 ਪੀ.ਟੀ.ਆਈ ਅਧਿਆਪਕਾਂ ਦੀ ਭਰਤੀ ਮੁਕੰਮਲ ਕਰਵਾਉਣ ਦੀ ਮੰਗ ਨੂੰ ਲੈ ਕੇ ਰੋਸ ਜ਼ਾਹਿਰ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੀ ਖਿੱਚ ਧੂਹ ਕਰਦਿਆਂ, ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਥਾਣਿਆਂ ਵਿੱਚ ਡੱਕਣ ਅਤੇ ਸੰਗਰੂਰ ਵਿਖੇ ਮੁੱਖ ਮੰਤਰੀ ਨਿਵਾਸ ਅੱਗੇ ਈ.ਟੀ.ਟੀ ਦੀਆਂ 6635, 5994 ਅਤੇ 2364 ਦੀਆਂ ਭਰਤੀ ਪ੍ਰਕਿਰਿਆਵਾਂ ਪੂਰੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ ਈ.ਟੀ.ਟੀ ਬੇਰੁਜ਼ਗਾਰ ਅਧਿਆਪਕਾਂ ਦੀ ਪੰਜਾਬ ਸਰਕਾਰ ਦੇ ਇਸ਼ਾਰੇ ‘ਤੇ ਪੁਲੀਸ ਰਾਹੀਂ ਖਿੱਚ ਧੂਹ ਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ) ਪੰਜਾਬ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
                ਡੀ.ਟੀ.ਐਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵੱਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ 11 ਸਾਲਾਂ ਤੋਂ ਇਨਸਾਫ਼ ਲੈਣ ਲਈ ਜੱਦੋ ਜ਼ਹਿਦ ਕਰ ਰਹੇ 646 ਪੀ.ਟੀ.ਆਈ ਅਧਿਆਪਕਾਂ ਦੀ ਭਰਤੀ ਪੂਰੀ ਕਰਕੇ ਨਿਯੁੱਕਤੀ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ।
                ਡੀ.ਟੀ.ਐਫ ਦੇ ਸੂਬਾ ਮੀਤ ਪ੍ਰਧਾਨਾਂ ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ, ਬੇਅੰਤ ਸਿੰਘ ਫੂਲੇਵਾਲਾ, ਜਗਪਾਲ ਸਿੰਘ ਬੰਗੀ, ਜਸਵਿੰਦਰ ਸਿੰਘ ਔਜਲਾ ਅਤੇ ਰਘਵੀਰ ਸਿੰਘ ਭਵਾਨੀਗੜ੍ਹ ਨੇ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਉਮਰ ਹੱਦ ਵਿੱਚ ਛੋਟ ਦੇਣ ਦੀ ਮੰਗ ਵੀ ਕੀਤੀ।

Check Also

ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …