Thursday, September 17, 2026

ਗੋਬਿੰਦ ਸਾਗਰ ਝੀਲ ’ਚ ਡੁੱਬਣ ਨਾਲ 7 ਨੌਜੁਆਨਾਂ ਦੀ ਮੌਤ ’ਤੇ ਧਾਮੀ ਨੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੋਬਿੰਦ ਸਾਗਰ ਝੀਲ ਵਿਚ ਡੁੱਬਣ ਨਾਲ ਪੰਜਾਬ ਦੇ 7 ਨੌਜੁਆਨਾਂ ਦੀ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਹਾਦਸਾ ਬੇਹੱਦ ਦੁੱਖਦਾਈ ਹੈ, ਜਿਸ ਨਾਲ ਹਰ ਸਜ਼ੀਦਾ ਮਨੁੱਖ ਨੂੰ ਮਾਨਸਿਕ ਪੀੜਾ ਪੁੱਜੀ ਹੈ।ਉਨ੍ਹਾਂ ਮ੍ਰਿਤਕ ਨੌਜੁਆਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …