Saturday, May 30, 2026

12 ਪ੍ਰਾਰਥੀਆਂ ਨੂੰ ਵੰਡੇ ਗਏ ਵੱਖ-ਵੱਖ ਨੌਕਰੀਆਂ ਲਈ ਆਫਰ ਲੈਟਰ – ਡਿਪਟੀ ਕਮਿਸ਼ਨਰ

ਪਠਾਨਕੋਟ, 3 ਅਗਸਤ (ਪੰਜਾਬ ਪੋਸਟ ਬਿਊਰੋ) – ਬੇਰੋਜ਼ਗਾਰ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਖੋਲੇ ਗਏ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦਫਤਰ ਪਠਾਨਕੋਟ ਵਲੋਂ ਪਲੇਸਮੈਂਟ ਕੈਂਪ ਲਗਾਇਆ ਗਿਆ।ਜਿਸ ਵਿੱਚ ਸੀ.ਐਸ.ਸੀ, ਈ-ਗਵਰਨੈਸ, ਡਾ. ਆਈ.ਟੀ ਲਿਮ. ਮੋਹਾਲੀ, ਅੰਗੂਰਾਲ ਬਿਜ਼ਨਸ ਸਰਨਾ ਅਤੇ ਐਚ.ਡੀ.ਐਫ.ਸੀ ਦੁਆਰਾ ਪਲੇਸਮੈਂਟ ਕੈਂਪ ਲਗਾ ਕੇ ਪ੍ਰਾਰਥੀਆਂ ਦੀ ਚੋਣ ਕੀਤੀ ਗਈ।
                     ਡਿਪਟੀ ਕਮਿਸ਼ਨਰ ਹਰਬੀਰ ਸਿੰਘ ਵਲੋਂ ਚੁਣੇ ਗਏ ਪ੍ਰਾਰਥੀਆਂ ਨੂੰ ਆਫਰ ਲੈਟਰ ਦਿੱਤੇ ਗਏ।ਉਨ੍ਹਾਂ ਆਫਰ ਲੈਟਰ ਦਿੰਦੇ ਸਮੇਂ ਸਾਰੇ ਪ੍ਰਾਰਥੀਆਂ ਨੂੰ ਸੰਬੋਧਨ ਕਰਦਿਆਂ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਸ਼ੁੱਭਇਛਾਵਾਂ ਦਿੱਤੀਆਂ। ਉਹਨਾਂ ਨੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੇ PGRKAM ਪੋਰਟਲ ‘ਤੇ ਆਪਣੀ ਰਜਿਸਟਰ ਕਰਨ ਤਾਂ ਜੋ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਦਾ ਲਾਭ ਉਠਾਇਆ ਜਾ ਸਕੇ।

Check Also

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …