ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਹਲਕਾ ਇੰਚਾਰਜ਼ ਸੁਨਾਮ ਭਾਈ ਅੰਮ੍ਰਿਤਪਾਲ ਸਿੰਘ ਸਿੱਧੂ ਲੌਂਗੋਵਾਲ ਅਤੇ ਜਿਲ੍ਹਾ ਜਨਰਲ ਸਕੱਤਰ ਭਾਈ ਸੁਖਚੈਨ ਸਿੰਘ ਅਤਲਾ ਨੇ ਸਾਂਝੇ ਪ੍ਰੈਸ ਬਿਆਨ ‘ਚ ਕਿਹਾ ਕਿ ਜਿਥੇ ਕੇਂਦਰ ਨੇ ਆਟਾ, ਦਾਲ, ਚੌਲਾਂ ਤੇ ਜੀ.ਐਸ.ਟੀ ਲਗਾ ਕੇ ਆਮ ਆਦਮੀ ਦਾ ਜੀਣਾ ਮੁਸ਼ਕਿਲ ਕਰ ਦਿੱਤਾ ਹੈ, ਉਥੇ ਹੀ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਸਰਾਵਾਂ ‘ਤੇ 12 ਫੀਸਦੀ ਜੀ.ਐਸ.ਟੀ ਲਗਾ ਕੇ ਕੇਂਦਰ ਸਰਕਾਰ ਨੇ ਔਰੰਗਜ਼ੇਬ ਦੇ ਜਜ਼ੀਆ ਟੈਕਸ ਨੂੰ ਵਾਪਸ ਲਿਆਉਣ ਦਾ ਕੰਮ ਕੀਤਾ ਹੈ।ਆਗੂਆਂ ਨੇ ਕਿਹਾ ਕਿ ਇਸ ਜੀ.ਐਸ.ਟੀ ਵਾਲੇ ਹੁਕਮ ਨੂੰ ਤੁਰੰਤ ਵਾਪਸ ਕੀਤਾ ਜਾਵੇ ਨਹੀਂ ਤਾਂ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਇਸ ਫੈਸਲੇ ਖਿਲਾਫ ਵੱਡੇ ਪੱਧਰ ‘ਤੇ ਸੰਘਰਸ਼ ਆਰੰਭ ਕੀਤਾ ਜਾਵੇਗਾ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …