ਸਮਰਾਲਾ, 5 ਅਗਸਤ (ਇੰਦਰਜੀਤ ਸਿੰਘ ਕੰਗ) – ਪੰਜ ਕਿਸਾਨ ਜਥੇਬੰਦੀਆਂ ਦੀ ਮੋਹਾਲੀ ਰੈਲੀ ਲਈ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦਾ ਇੱਕ ਜਥਾ ਜ਼ਿਲ੍ਹਾ ਲੁਧਿਆਣਾ ਦੇ ਮੀਤ ਪ੍ਰਧਾਨ ਮੁਖਤਿਆਰ ਸਿੰਘ ਸਰਵਰਪੁਰ ਦੀ ਅਗਵਾਈ ਹੇਠ ਰਵਾਨਾ ਹੋਇਆ।ਜਥੇ ਵਿੱਚ ਸਮਰਾਲਾ, ਬੀਜ਼ਾ ਇਲਾਕੇ ਦੇ ਕਿਸਾਨ ਇੱਕ ਵੱਡੀ ਬੱਸ ਅਤੇ ਵੱਖ-ਵੱਖ ਵਾਹਨਾਂ ਵਿੱਚ ਮੋਹਾਲੀ ਲਈ ਉਤਸ਼ਾਹ ਨਾਲ ਰਵਾਨਾ ਹੋਏ।ਨੀਡੀਆ ਨਾਲ ਗੱਲਬਾਤ ਕਰਦੇ ਹੋਏ ਮੁਖਤਿਆਰ ਸਿੰਘ ਸਰਵਰਪੁਰ ਨੇ ਕਿਹਾ ਕਿ ਅੱਜ ਦੀ ਮੋਹਾਲੀ ਰੈਲੀ ਵਿੱਚ ਮੁੱਖ ਮੰਤਰੀ ਪੰਜਾਬ ਅਤੇ ਪ੍ਰਧਾਨ ਮੰਤਰੀ ਦੇ ਨਾਂ ਦੋ ਵੱਖੋ ਵੱਖਰੇ ਮੈਮੋਰੰਡਮ ਦਿੱਤੇ ਜਾਣਗੇ।ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਉਹ ਪੰਜਾਬ ਦੇ ਹਿੱਸੇ ਦਾ ਨਹਿਰੀ ਪਾਣੀ ਪੰਜਾਬ ਦੇ ਹਰ ਖੇਤ ਤਕ ਪੁੱਜਦਾ ਕਰੇ ਅਤੇ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਡੈਮ ਸੇਫਟੀ ਐਕਟ ਦਾ ਵਿਰੋਧ ਕਰੇ।ਸਰਕਾਰ ਪੰਜਾਬ ਵਿੱਚ ਨੌਜਵਾਨਾਂ ਲਈ ਨੌਕਰੀਆਂ ਦਾ ਪ੍ਰਬੰਧ ਕਰੇ।ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਕੇਂਦਰ ਦੀ ਕਿਸੇ ਵੀ ਸਰਕਾਰ ਨੇ ਪੰਜਾਬ ਨਾਲ ਇਨਸਾਫ ਨਹੀਂ ਕੀਤਾ।ਕੇਂਦਰ ਵੱਲੋਂ ਵਾਰ-ਵਾਰ ਪੰਜਾਬ ਤੋਂ ਪਾਣੀ ਖੋਹਣ ਲਈ ਗੈਰ ਸੰਵਿਧਾਨਕ ਫੈਸਲੇ ਕੀਤੇ ਗਏ।ਕੇਂਦਰ ਤੋਂ ਇਹ ਵੀ ਮੰਗ ਕੀਤੀ ਜਾਵੇਗੀ ਕਿ ਉਹ ਤਿੰਨ ਕਾਲੇ ਕਾਨੂੰਨਾਂ ਵਾਂਗ ਡੈਮ ਸੇਫਟੀ ਐਕਟ ਵੀ ਵਾਪਸ ਲਵੇੇ। ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਨੂੰ ਪੱਕੇ ਤੌਰ ‘ਤੇ ਯੂ.ਟੀ ਬਣਾਏ ਜਾਣ ਦਾ ਵੀ ਵਿਰੋਧ ਕੀਤਾ ਜਾਵੇਗਾ।ਕੇਂਦਰ ਤੋਂ ਮੰਗ ਕੀਤੀ ਜਾਵੇਗੀ ਕਿ ਉਹ ਜਾਤੀਵਾਦ ਅਤੇ ਧਾਰਮਿਕ ਕੱਟੜਵਾਦ ਦੀ ਰਾਜਨੀਤੀ ਬੰਦ ਕਰੇ।
ਇਸ ਮੌਕੇ ਗੁਰਦੀਪ ਸਿੰਘ, ਜੰਗ ਸਿੰਘ, ਅਮਰੀਕ ਸਿੰਘ, ਬਲਵਿੰਦਰ ਸਿੰਘ, ਜਗਮੋਹਣ ਸਿੰਘ, ਦਵਿੰਦਰ ਸਿੰਘ ਉਟਾਲਾਂ, ਹਰਜੀਤ ਸਿੰਘ ਉਟਾਲਾਂ, ਭਿੰਦਰ ਸਿੰਘ ਭੰਗਲਾਂ, ਕਰਤਾਰ ਸਿੰਘ, ਗੁਰਮੁੱਖ ਸਿੰਘ,ਅਮਰੀਕ ਸਿੰਘ, ਹਰਿੰਦਰ ਸਿੰਘ ਸੰਗਤਪੁਰਾ, ਹਿੰਮਤ ਸਿੰਘ ਭੰਗਲਾਂ, ਨਿਰਮਲ ਸਿੰਘ ਭੰਗਲਾਂ, ਗੁਰਤੇਜ ਸਿੰਘ ਭੰਗਲਾਂ, ਬਿੱਕਰ ਸਿੰਘ ਉਟਾਲਾਂ, ਦਰਸ਼ਨ ਸਿੰਘ ਉਟਾਲਾਂ, ਚਤੰਨ ਸਿੰਘ ਸੰਗਤਪੁਰਾ, ਸੰਤ ਸਿੰਘ, ਕਮਲਜੀਤ ਸਿੰਘ, ਜਗਦੇਵ ਸਿੰਘ, ਅਜਮੇਰ ਸਿੰਘ, ਬਲਵਿੰਦਰ ਸਿੰਘ, ਕਸ਼ਮੀਰਾ ਸੁੱਖ ਬਾਬਾ, ਰਾਮ ਸਿੰਘ, ਸੰਗਤ ਸਿੰਘ ਆਦਿ ਤੋਂ ਇਲਾਵਾ ਅਨੇਕਾਂ ਵਰਕਰ ਹਾਜ਼ਰ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …