Sunday, December 22, 2024

ਆਪ ਸਰਕਾਰ ਵਲੋਂ ਲੋੜਵੰਦਾਂ ਦੀ ਮਦਦ ਲਈ ਪਿੰਡ-ਪਿੰਡ ਲਗਾਏ ਜਾਣਗੇ ਕੈਂਪ – ਹਰਭਜਨ ਸਿੰਘ ਈ.ਟੀ.ਓ 

ਕਿਹਾ, ਜਲਦ ਹੀ ਬਦਲੇਗੀ ਪਿੰਡਾਂ ਦੀ ਨੁਹਾਰ

ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਲੋੜਵੰਦਾਂ ਦੀ ਮਦਦ ਲਈ ਪਿੰਡ ਪੱਧਰ ‘ਤੇ ਹੀ ਬੁੱਢਾਪਾ, ਵਿਧਵਾ, ਅੰਗਹੀਣ, ਬੇਸਹਰਾ ਬੱਚਿਆਂ ਲਈ ਪੈਨਸ਼ਨ ਅਤੇ ਉਸਾਰੀ ਮਜ਼ਦੂਰਾਂ ਲਈ ਲੇਬਰ ਕਾਰਡ, ਰਜਿਸਟਰੇਸ਼ਨ ਕੈਂਪ ਲਗਾਏ ਜਾਣਗੇ ਤਾਂ ਜੋ ਲੋੜਵੰਦਾਂ ਨੂੰ ਇੱਕ ਹੀ ਥਾਂ ‘ਤੇ ਸਾਰੀਆਂ ਸਹੂਲਤਾਂ ਮੁਹੱਈਆ ਹੋ ਸਕਣ ਅਤੇ ਉਨਾਂ ਦੇ ਪੈਸੇ ਦੀ ਵੀ ਬੱਚਤ ਹੋ ਸਕੇ।
                  ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਪਿੰਡ ਮੱਖਣਵਿੰਡੀ ਵਿਖੇ ਲਗਾਏ ਗਏ ਕੈਂਪ ਦੌਰਾਨ ਦੱਸਿਆ ਕਿ ਸਾਰੇ ਸਰਕਾਰੀ ਅਧਿਕਾਰੀ ਇਥੇ ਹੀ ਮੌਜ਼ੂਦ ਹੋਣਗੇ ਅਤੇ ਕੈਂਪ ਦੌਰਾਨ ਹੀ ਉਨਾਂ ਦੇ ਫਾਰਮ ਤਸਦੀਕ ਕਰਕੇ ਲੋੜਵੰਦਾਂ ਨੂੰ ਬਣਦੀਆਂ ਸਹੂਲਤਾਂ ਮਹੱਈਆਂ ਕਰਵਾਈਆਂ ਜਾਣਗੀਆਂ।ਬਿਜਲੀ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਵੀ ਟੇਕਿਆ ਗਿਆ ਅਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ।ਗੁਰਦੁਆਰਾ ਕਮੇਟੀ ਵਲੋਂ ਉਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
             ਉਨਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਦੋ ਪੌਦੇ ਲਗਾ ਕੇ ਉਨਾਂ ਦੀ ਚੰਗੀ ਦੇਖ ਰੇਖ ਵੀ ਕੀਤੀ ਜਾਵੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …