ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਲੋਹਾਖੇੜਾ ਵਿਖੇ ਤਾਇਨਾਤ ਮੈਡਮ ਹਰਜਿੰਦਰ ਕੌਰ ਨੇ ਆਪਣਾ ਜਨਮ ਦਿਨ ਸਕੂਲ ਦੇ
ਸਟਾਫ ਅਤੇ ਬੱਚਿਆਂ ਨਾਲ ਮਿਲ ਕੇ ਪੌਦੇ ਲਗਾ ਕੇ ਮਨਾਇਆ।ਸਕੂਲ ਪ੍ਰਿੰਸੀਪਲ ਮੈਡਮ ਸੁਖਵਿੰਦਰ ਕੌਰ ਤੇ ਸਮੂਹ ਸਟਾਫ਼ ਮੈਬਰਾਂ ਨੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਇਸ ਸਮੇਂ ਮੈਡਮ ਕੁਲਦੀਪ ਕੌਰ, ਸਤਵੰਤ ਕੌਰ, ਸ਼ੈਲੀ ਗੁਪਤਾ, ਮਾਸਟਰ ਗਗਨਦੀਪ ਸਿੰਘ ਤੋਂ ਇਲਾਵਾ ਮਹਿੰਦਰ ਸਿੰਘ ਲੌਂਗੋਵਾਲ ਵੀ ਹਾਜ਼ਰ ਸਨ।ਦੱਸਣਯੋਗ ਹੈ ਕਿ ਮੈਡਮ ਹਰਜਿੰਦਰ ਕੌਰ ਦੇ ਸਾਰੇ ਪਰਿਵਾਰਕ ਮੈਂਬਰ ਵੀ ਆਪਣੇ ਜਨਮ ਦਿਨ ‘ਤੇ ਪੌਦੇ ਲਗਾਉਂਦੇ ਹਨ ਅਤੇ ਉਨ੍ਹਾਂ ਦੀ ਪੂਰੀ ਸਾਂਭ ਸੰਭਾਲ ਵੀ ਕਰਦੇ ਹਨ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media