Wednesday, October 23, 2024

ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ’ਤੇ ਉਂਗਲ ਉਠਾਉਣ ਵਾਲੇ ਲੋਕ ਖੁਦ ਪੰਥ ਵਿਰੋਧੀਆਂ ਦੀ ਬੁੱਕਲ ’ਚ ਬੈਠੇ- ਸੁਖਬੀਰ ਬਾਦਲ

ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ ਸੱਗੂ) – ਸ਼ਤਾਬਦੀ ਸਮਾਰੋਹ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੋਰਚਾ ਗੁਰੂ ਕਾ ਬਾਗ ਵਿਚ ਹਿੱਸਾ ਲੈਣ ਵਾਲੇ ਸਿੱਖ ਯੋਧਿਆਂ ਨੂੰ ਸਤਿਕਾਰ ਭੇਟ ਕਰਦਿਆਂ ਸਿੱਖ ਰਵਾਇਤਾਂ ਦਾ ਪਾਲਣ ਕਰਨ ਦੀ ਵਚਨਬੱਧਤਾ ਪ੍ਰਗਟਾਈ।ਉਨ੍ਹਾਂ ਆਖਿਆ ਕਿ ਸਿੱਖ ਕੌਮ ਵੱਲੋਂ ਲਗਾਏ ਗਏ ਮੋਰਚੇ ਸਿੱਖ ਪੰਥ ਦੀ ਸ਼ਕਤੀ ਦਾ ਸੋਮਾਂ ਹਨ।ਸਿੱਖ ਇਤਿਹਾਸ ਅੰਦਰ ਮੋਰਚਿਆਂ ਦੇ ਪੰਨੇ ਅਤਿ ਅਹਿਮ ਹਨ, ਜਿਨ੍ਹਾਂ ’ਚੋਂ ਅਕਾਲੀ ਯੋਧਿਆਂ ਦੀ ਘਾਲਣਾ ਨਜ਼ਰੀਂ ਪੈਂਦੀ ਹੈ।ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਸਾਕੇ ਤੇ ਮੋਰਚੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦ੍ਰਿੜ੍ਹਤਾ ਨਾਲ ਲੜੇ ਗਏ ਸਨ ਅਤੇ ਇਹ ਸਿੱਖ ਪੰਥ ਦੀਆਂ ਉਹ ਸੰਸਥਾਵਾਂ ਹਨ, ਜਿਨ੍ਹਾਂ ਨੇ ਸਿੱਖੀ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੇ ਮਸਲਿਆਂ ਲਈ ਆਪਣੇ ਨੁਕਸਾਨ ਦੀ ਪ੍ਰਵਾਹ ਨਹੀਂ ਕੀਤੀ।ਪਰੰਤੂ ਦੁੱਖ ਦੀ ਗੱਲ ਹੈ ਕਿ ਪੰਥ ਵਿਰੋਧੀ ਲੋਕਾਂ ਵੱਲੋਂ ਅੱਜ ਪੰਥ ਦੀਆਂ ਇਨ੍ਹਾਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ’ਤੇ ਬਿਨਾਂ ਕਾਰਨ ਉਂਗਲ ਉਠਾਉਣ ਵਾਲੇ ਲੋਕ ਖੁਦ ਪੰਥ ਵਿਰੋਧੀਆਂ ਦੀ ਬੁੱਕਲ ਵਿਚ ਬੈਠੇ ਹੋਏ ਹਨ ਅਤੇ ਇਨ੍ਹਾਂ ਦੀਆਂ ਚਾਲਾਂ ਨੂੰ ਪੰਥ ਕਦੇ ਕਾਮਯਾਬ ਨਹੀਂ ਹੋਣ ਦੇਵੇਗਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਿੱਖ ਪੰਥ ਦੇ ਮਸਲਿਆਂ ’ਤੇ ਸੰਜੀਦਾ ਰਿਹਾ ਹੈ ਅਤੇ ਗੁਰੂ ਕਾ ਬਾਗ ਮੋਰਚੇ ਦੀ 100 ਸਾਲਾ ਸ਼ਤਾਬਦੀ ’ਤੇ ਪ੍ਰਣ ਕਰਦਾ ਹੈ ਕਿ ਪੰਥਕ ਭਲਾਈ ਲਈ ਹਮੇਸ਼ਾ ਯਤਨਸ਼ੀਲ ਰਹੇਗਾ।
               ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਦਲ ਬਾਬਾ ਬਿਧੀਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਗੁਰਬਾਣੀ ਤੇ ਸਿੱਖ ਇਤਿਹਾਸ ਨੂੰ ਆਪਣੇ ਜੀਵਨ ਦਾ ਹਿੱਸਾ ਬਨਾਉਣ ਦੀ ਅਪੀਲ ਕੀਤੀ।ਉਨ੍ਹਾਂ ਮੋਰਚਾ ਗੁਰੂ ਕਾ ਬਾਗ ਦੇ ਯੋਧਿਆਂ ਨੂੰ ਵੀ ਯਾਦ ਕੀਤਾ ਅਤੇ ਸਿੱਖ ਇਤਿਹਾਸ ਦੇ ਇਨ੍ਹਾਂ ਪੰਨਿਆਂ ਤੋਂ ਹਰ ਸਿੱਖ ਨੂੰ ਜਾਣੂ ਹੋਣ ਅਤੇ ਬੱਚਿਆਂ ਨੂੰ ਦੱਸਣ ਦੀ ਪ੍ਰੇਰਣਾ ਵੀ ਕੀਤੀ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।ਢਾਡੀ ਤੇ ਕਵੀਸ਼ਰ ਜਥਿਆਂ ਨੇ ਇਤਿਹਾਸਕ ਵਾਰਾਂ ਗਾ ਕੇ ਮੋਰਚਾ ਦਾ ਇਤਿਹਾਸ ਸਰਵਣ ਕਰਵਾਇਆ।ਸਮਾਗਮ ਸਮੇਂ ਮੋਰਚੇ ਦਾ ਹਿੱਸਾ ਰਹੇ ਅਤੇ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਤੋਂ ਇਲਾਵਾ ਪੁਜੀਆਂ ਪੰਥਕ ਸ਼ਖ਼ਸੀਅਤਾਂ ਨੂੰ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਨਮਾਨਿਤ ਕੀਤਾ।
              ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਗੱਜਣ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਮੌਜ ਦਾਸ ਮਾੜੀ ਕੰਬੋਕੇ, ਬਾਬਾ ਗੁਰਦੇਵ ਸਿੰਘ ਕੁਲੀ ਵਾਲੇ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਬਾਬਾ ਸੁਬੇਗ ਸਿੰਘ ਗੋਇੰਦਵਾਲ, ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਬਾਬਾ ਨੌਰੰਗ ਸਿੰਘ, ਬਾਬਾ ਸੁੱਚਾ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਸਵਰਨ ਸਿੰਘ ਮਲਕਪੁਰ, ਬਾਬਾ ਸੁੱਖਾ ਸਿੰਘ ਖਿਆਲਾ, ਬਾਬਾ ਸੁਖਵਿੰਦਰ ਸਿੰਘ ਅਗਵਾਨ ਗੁਰਦੁਆਰਾ ਯਾਦਗਾਰ ਸ਼ਹੀਦਾਂ, ਬਾਬਾ ਧਰਮਜੀਤ ਸਿੰਘ, ਬਾਬਾ ਸੁਰਜੀਤ ਸਿੰਘ, ਬਾਬਾ ਪ੍ਰਤਾਪ ਸਿੰਘ, ਬਾਬਾ ਰਾਮ ਸਿੰਘ, ਬਾਬਾ ਸ਼ਮਸ਼ੇਰ ਸਿੰਘ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਬਾਬਾ ਅਵਤਾਰ ਸਿੰਘ, ਮਾਤਾ ਸਰਬਜੀਤ ਕੌਰ, ਬਾਬਾ ਮੇਜਰ ਸਿੰਘ, ਬਾਬਾ ਅਜਾਇਬ ਸਿੰਘ, ਬਾਬਾ ਸੁਰਿੰਦਰ ਸਿੰਘ ਮਿੱਠੇ ਟਿਵਾਣੇ ਵਾਲੇ, ਬਾਬਾ ਅਜੀਤ ਸਿੰਘ ਨਿਰਮਲ ਕੁਟੀਆਂ ਵਾਲੇ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ,

Check Also

ਸ਼ਤਰੰਜ ਮੁਕਾਬਲੇ ਵਿੱਚ ਲਿਪਸਾ ਮਿੱਤਲ ਦਾ ਤੀਸਰਾ ਸਥਾਨ

ਸੰਗਰੂਰ, 21 ਅਕਤੂਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ (ਸੀ.ਬੀ.ਐਸ.ਈ ਪੈਟਰਨ) ਲੌਂਗੋਵਾਲ …