Wednesday, June 24, 2026

ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ 12 ਅਗਸਤ ਨੂੰ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ।ਸਰਕਾਰੀ ਬੁਲਾਰੇ ਨੇ ਇਹ ਪ੍ਰਗਟਾਵਾ ਕਰਦੇ ਹੋਏ ਦੱਸਿਆ ਕਿ ਬਾਬਾ ਬਕਾਲਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।ਰੱਖੜ ਪੁੰਨਿਆ ਦਾ ਇਹ ਤਿਉਹਾਰ ਹਰੇਕ ਵਰ੍ਹੇ ਬਾਬਾ ਬਕਾਲਾ ਜਿਲ੍ਹਾ ਅੰਮ੍ਰਿਤਸਰ ਵਿਖੇ ਪੂਰੇ ਉਤਸ਼ਾਹ ਅਤੇ ਧਾਰਮਿਕ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …