ਅੰਮ੍ਰਿਤਸਰ, 9 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲ.ਐਲ.ਬੀ (3 ਸਾਲਾ ਕੋਰਸ) ਡਿਗਰੀ ਦੇ
ਐਲਾਨੇ ਗਏ ਨਤੀਜ਼ਿਆਂ ’ਚ ਵਿਦਿਆਰਥਣ ਪਲਕ ਨੇ 2416 ਨੰਬਰਾਂ ਨਾਲ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ: (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਇਹ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਅਗਾਂਹ ਤੋਂ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਹਰਪ੍ਰੀਤ ਕੌਰ, ਡਾ. ਸੀਮਾ ਰਾਣੀ, ਡਾ. ਰਾਸ਼ੀਮਾ ਚੰਗੋਤਰਾ, ਡਾ. ਦਿਵਿਆ ਸ਼ਰਮਾ, ਡਾ. ਮੋਹਿਤ ਸੈਣੀ, ਡਾ. ਰੇਨੂੰ ਸੈਣੀ, ਪ੍ਰੋ: ਗੁਰਜਿੰਦਰ ਕੌਰ ਅਤੇ ਪ੍ਰੋ. ਉਤਕਰਸ਼ ਸੇਠ ਆਦਿ ਸਟਾਫ ਮੈਂਬਰ ਮੌਜ਼ੂਦ ਸਨ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media