ਅੰਮ੍ਰਿਤਸਰ, 10 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ
ਮਨਾਇਆ ਗਿਆ।ਇਸ ਦੀ ਸ਼ੁਰੂਆਤ ਵਿਦਿਆਰਥੀਆਂ ਤੇ ਖੋਜ਼ ਵਿਦਿਆਰਥੀਆਂ ਵਲੋਂ ਫੁੱਲਕਾਰੀ ਦੀ ਰਸਮ ਨਾਲ ਡਾ. ਮਨਜਿੰਦਰ ਸਿੰਘ ਮੁਖੀ ਪੰਜਾਬੀ ਅਧਿਐਨ ਸਕੂਲ ਅਤੇ ਸਮੂਹ ਅਧਿਆਪਕਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਪੰਜਾਬੀ ਅਧਿਐਨ ਸਕੂਲ ਵਿਭਾਗ ਮੁਖੀ ਡਾ. ਮਨਜਿੰਦਰ ਸਿੰਘ ਨੇ ਯੂਨੀਵਰਸਿਟੀ ਦੀਆਂ ਅਕਾਦਮਿਕ ਅਤੇ ਸਭਿਆਚਾਰਕ ਗਤੀਵਿਧੀਆਂ ਉਪਰ ਰੌਸ਼ਨੀ ਪਾਉਂਦਿਆਂ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਵਿਚ ਹੋਏ ਵੱਖ ਵੱਖ ਸਮਾਗਮਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਨੇ ਤੀਆਂ ਦੇ ਤਿਉਹਾਰ ਦੀ ਸੱਭਿਆਚਾਰਕ ਪ੍ਰਸੰਗਿਕਤਾ ਬਾਰੇ ਵਿਚਾਰ ਪੇਸ਼ ਕਰਦਿਆਂ ਇਸ ਨੂੰ ਧੀਆਂ ਦਾ ਤਿਉਹਾਰ ਆਖਿਆ।ਉਨ੍ਹਾਂ ਨੇ ਕਿਹਾ ਕਿ ਪੰਜਾਬੀ ਸੱਭਿਆਚਾਰ ਵਿਚ ਇਸ ਤਿਉਹਾਰ ਨੂੰ ਵਿਆਹੀਆਂ ਅਤੇ ਅਣਵਿਆਹੀਆਂ ਕੁੜੀਆਂ ਸਮੀਹਿਕ ਰੂਪ ‘ਚ ਮਨਾਉਂਦੀਆਂ ਹਨ। ਜਿਸ ਕਰਕੇ ਇਸ ਤਿਉਹਾਰ ਨੂੰ ਪੰਜਾਬੀ ਸਭਿਆਚਾਰ ਵਿਚ ਸਾਂਝ ਦਾ ਪ੍ਰਤੀਕ ਮੰਨਿਆ ਜਾਂਦਾ ਹੈ।
ਵਿਭਾਗ ਦੇ ਸੀਨੀਅਰ ਅਧਿਆਪਕ ਡਾ. ਰਮਿੰਦਰ ਕੌਰ ਨੇ ਕਿਹਾ ਕਿ ਇਹ ਤਿਉਹਾਰ ਇੱਕ ਪਾਸੇ ਸਾਡੀ ਸੱਭਿਆਚਾਰਕ ਪਰੰਪਰਾ ਨਾਲ ਵੀ ਸਬੰਧ ਰੱਖਦਾ ਹੈ, ਦੂਜੇ ਪਾਸੇ ਮਨੋਰੰਜ਼ਨ ਦਾ ਇੱਕ ਅਹਿਮ ਸਾਧਨ ਹੈ।ਸਮੂਹ ਅਧਿਆਪਕਾਂ, ਖੋਜ ਵਿਦਿਆਰਥੀਆਂ ਤੇ ਹੋਰ ਵਿਦਿਆਰਥੀਆਂ ਨੇ ਰਸਮ ਦੇ ਤੌਰ ਪੀਂਘ ਝੂਟੀ।ਇਸ ਉਪਰੰਤ ਵਿਭਾਗ ਦੇ ਖੋਜ਼ ਵਿਦਿਆਰਥੀਆਂ ਅਤੇ ਵਿਦਿਆਰਥੀਆਂ ਨੇ ਲੋਕ ਗੀਤ, ਗੀਤ, ਗਿੱਧਾ, ਭੰਗੜਾ, ਬੋਲੀਆਂ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕਰ ਕੇ ਸਮਾਗਮ ਨੂੰ ਹੋਰ ਮਨੋਰੰਜ਼ਕ ਬਣਾ ਦਿੱਤਾ।ਇਸ ਸਮਾਗਮ ਦੀ ਸਮੁੱਚੀ ਰੂਪ-ਰੇਖਾ ਵਿਭਾਗ ਦੇ ਅਧਿਆਪਕ ਡਾਮ ਹਰਿੰਦਰ ਕੌਰ ਸੋਹਲ ਨੇ ਉਲੀਕੀ।ਮੈਡਮ ਕੁਲਵਿੰਦਰ ਕੌਰ, ਪਰਵੀਨ ਪੁਰੀ ਅਤੇ ਸੁਰਿੰਦਰ ਪਾਲ ਸਿੰਘ ਵਰਪਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਡਾ. ਮੇਘਾ ਸਲਵਾਨ, ਡਾ. ਬਲਜੀਤ ਕੌਰ, ਡਾ. ਪਵਨ ਕੁਮਾਰ, ਡਾ. ਕੰਵਲਦੀਪ ਕੌਰ, ਡਾ ਕੰਵਲਜੀਤ ਕੌਰ, ਡਾ. ਇੰਦਰਪ੍ਰੀਤ ਕੌਰ, ਡਾ. ਹਰਿੰਦਰ ਸਿੰਘ, ਡਾ. ਜਸਪਾਲ ਸਿੰਘ, ਖੋਜ਼ ਵਿਦਿਆਰਥੀ ਅਤੇ ਵਿਦਿਆਰਥੀ ਵੱਡੀ ਗਿਣਤੀ ‘ਚ ਹਾਜ਼ਰ ਸਨ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media