ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) -ਡਿਪਟੀ ਕਮਿਸਨਰ ਹਰਬੀਰ ਸਿੰਘ ਨੇ ਦੱਸਿਆ ਹੈ ਕਿ ਮਿਤੀ 11 ਅਗਸਤ 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ।ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲਣਗੇ।ਜ਼ਿਲ੍ਹਾ ਵਾਸੀ ਇਸ ਦਿਨ ਉਪਰੋਕਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਬਿਨ੍ਹਾਂ ਕਿਸੇ ਡਿਊਟੀ ਰੋਸਟਰ ਤੋਂ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …