Sunday, October 25, 2026

ਮਜੀਠੀਆ ਨੂੰ ਪੱਕੀ ਜ਼ਮਾਨਤ ਮਿਲਣ ‘ਤੇ ਮਾੜੀ ਸੋਚ ਰੱਖਣ ਵਾਲਿਆਂ ਨੂੰ ਮਿਲਣੀ ਚਾਹੀਦੀ ਹੈ ਨਸੀਹਤ – ਗੋਲਡੀ

ਸੰਗਰੂਰ, 11 ਅਗਸਤ (ਜਗਸੀਰ ਲੌਂਗੋਵਾਲ) – ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਵਿਚੋਂ ਪੱਕੀ ਜ਼ਮਾਨਤ ਮਿਲਣ ‘ਤੇ ਉਨਾਂ ਦੇ ਸ਼ੁਭਚਿੰਤਕਾਂ ‘ਚ ਖੁਸ਼ੀ ਪਾਈ ਜਾ ਰਹੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਨੇ ਕਰਦਿਆਂ ਕਿਹਾ ਕਿ ਬਾਦਲ ਪਰਿਵਾਰ ਅਤੇ ਮਜੀਠੀਆ ਨੂੰ ਬਦਨਾਮ ਕਰਨ ਦੀ ਮਾੜੀ ਸੋਚ ਰੱਖਣ ਵਾਲਿਆਂ ਨੂੰ ਇਸ ਗੱਲ ਤੋਂ ਨਸੀਹਤ ਮਿਲਣੀ ਚਾਹੀਦੀ ਹੈ।ਬੇਸ਼ੱਕ ਵਿਰੋਧੀਆਂ ਨੇ ਮਜੀਠੀਆ ਨੂੰ ਬਦਨਾਮ ਕਰਨ ਦੀ ਪੂਰੀ ਕਸ਼ਿਸ਼ ਕੀਤੀ।ਪਰ ਵਾਹਿਗੁਰੂ ਦੀ ਮਿਹਰ ਸਦਕਾ ਉਨ੍ਹਾਂ ‘ਤੇ ਕੋਈ ਆਂਚ ਨਹੀਂ ਆਈ।ਉਨ੍ਹਾਂ ਕਿਹਾ ਕਿ ਹਰ ਮੁਸ਼ਕਲ ਨੂੰ ਪਾਰ ਕਰਕੇ ਸੱਚ ਆਖਿ਼ਰ ਸਭ ਦੇ ਸਾਹਮਣੇ ਆ ਜਾਂਦਾ ਹੈ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …