Tuesday, September 22, 2026

ਸਰਸਵਤੀ ਵਿੱਦਿਆ ਮੰਦਰ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਰੱਖੜੀ ਦਾ ਤਿਉਹਾਰ

ਸੰਗਰੂਰ, 11 ਅਗਸਤ (ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਰੋਡ ਚੀਮਾ ਮੰਡੀ ਵਿਖੇ ਰੱਖੜੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ।ਵਿਦਿਆਰਥੀਆਂ ਦੁਆਰਾ ਰੰਗ ਬਰੰਗੀਆਂ ਰੱਖੜੀਆਂ ਤਿਆਰ ਕੀਤੀਆਂ ਗਈਆਂ।ਇਸ ਸਬੰਧੀ ਹੋਏ ਮਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।ਮੈਡਮ ਕਮਲ ਗੋਇਲ ਨੇ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੱਤੀ।ਮੈਡਮ ਸ਼ਬੀਨਾ ਜੋਸ਼ੀ ਕੇਰਲਾ ਨੇ ਅਤੇ ਮੈਡਮ ਸੰਦੀਪ ਸ਼ਰਮਾ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦਾ ਮਹੱਤਵ ਦੱਸਿਆ।
                      ਇਸ ਮੌਕੇ ਮਨਜਿੰਦਰ ਸਿੰਘ, ਹਰਵਿੰਦਰਪਾਲ ਸ਼ਰਮਾ, ਸੰਜੀਵ ਸੁਲਤਾਨ, ਅਵਤਾਰ ਸਿੰਘ, ਅਮਨਦੀਪ ਕੌਰ, ਸੁਖਪ੍ਰੀਤ ਕੌਰ, ਉਮਾ ਦੇਵੀ, ਅਰਸ਼ਦੀਪ ਕੌਰ, ਪੁਸ਼ਪਿੰਦਰ ਸਿੰਘ, ਬਲਜੀਤ ਕੌਰ ਆਦਿ ਹਾਜ਼ਰ ਸਨ ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …