ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਈ ਦੂਜੀ
ਜ਼ਿਲ੍ਹਾ ਪੱਧਰੀ ਜੂਡੋ ਚੈਂਪੀਅਨਸ਼ਿਪ ਸਾਲ 2022-23 ’ਚ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰਣਾਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਸੋਨੇ ਦੇ ਤਗਮੇ ਹਾਸਲ ਕੀਤੇ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਸਕੂਲ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕ੍ਰਿਸ਼ਨਾ, ਆਯੁਸ਼ੀ, ਜਸ਼ਨਦੀਪ ਕੌਰ, ਪ੍ਰਭਜੋਤ ਕੌਰ ਅਤੇ ਕ੍ਰਿਤਿਕਾ ਨੇ ਸੋਨ ਤਗਮੇ ਜਦਕਿ ਨਵਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਭੂਮੀ, ਸਾਨੀਆ, ਰਜਨੀ ਅਤੇ ਸੋਨੀਆ ਵਲੋਂ ਚਾਂਦੀ ਦੇ ਤਗਮੇ ਪ੍ਰਾਪਤ ਕੀਤੇ।ਇਸ ਤੋਂ ਇਲਾਵਾ ਜਸਲੀਨ, ਵਿਸ਼ਵਜੀਤ ਨੇ ਕਾਂਸੀ ਦੇ ਤਗਮਿਆਂ ’ਤੇ ਕਬਜ਼ਾ ਕੀਤਾ। ਉਨ੍ਹਾਂ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ’ਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media