ਅੰਮ੍ਰਿਤਸਰ, 12 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ 10+1 ਦੀ ਪਹਿਲੀ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਸਮੂਹ ਵਿਦਿਆਰਥਣਾਂ ਅਤੇ ਮਾਪਿਆਂ ਦਾ ਭਰਵਾ ਸਵਾਗਤ ਕੀਤਾ।
ਉਨ੍ਹਾਂ ਨੇ ਵਿਦਿਆਰਥਣਾਂ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਇਸ ਮਿਲਣੀ ’ਚ ਸ਼ਾਮਿਲ ਹੋਣ ਲਈ ਧੰਨਵਾਦ ਵੀ ਕੀਤਾ ਅਤੇ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਸੰਖੇਪ ਜਾਣਕਾਰੀ ਦਿੱਤੀ।ਇਸ ਉਪਰੰਤ ਪ੍ਰੋ. ਮਨਬੀਰ ਕੌਰ ਨੇ ਪੀ.ਪੀ.ਟੀ ਰਾਹੀਂ ਕਾਲਜ ’ਚ ਚੱਲਦੇ ਸਮੁੱਚੇ ਕੋਰਸਾਂ, ਵਜ਼ੀਫ਼ਿਆਂ, ਗਤੀਵਿਧੀਆਂ, ਨਿਯਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕਰਵਾਈ।ਇਸ ਤੋਂ ਇਲਾਵਾ ਵਿਦਿਆਰਥਣਾਂ ਦੇ ਮਾਪਿਆਂ ਨੇ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਨਾਲ ਮੁਲਾਕਾਤ ਕਰਕੇ ਆਪਣੇ ਬੱਚਿਆਂ ਦੀ ਪ੍ਰਗਤੀ ਰਿਪੋਰਟ ਪ੍ਰਾਪਤ ਕੀਤੀ।
ਇਸ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਸਮਰ ਕੈਂਪ ਦੌਰਾਨ ਹੋਏ ਮੁਕਾਬਲਿਆਂ ’ਚ ਜੇਤੂ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਕੀਤੇ ਅਤੇ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੀ ਵੰਡੇ ਗਏ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …