ਸੰਗਰੂਰ, 13 ਅਗਸਤ (ਜਗਸੀਰ ਲੌਂਗੋਵਾਲ)- ਟੈਗੋਰ ਵਿਦਿਆਲਿਆ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਅੱਜ ਅਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ
ਮਨਾਇਆ ਗਿਆ।ਸਕੂਲੀ ਵਿਦਿਆਰਥੀਆਂ ਦੁਆਰਾ ਪਰੇਡ ਕੱਢੀ ਗਈ ਤੇ ਸਕੂਲ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਦੁਆਰਾ ਰਾਸ਼ਟਰੀ ਝੰਡਾ ਲਹਿਰਾ ਕੇ ਸਲਾਮੀ ਲਈ ਗਈ।ਵਿਦਿਆਰਥੀਆਂ ਵਲੋਂ ਪੀ.ਟੀ ਅਤੇ ਹੋਰ ਪੇਸ਼ਕਾਰੀਆਂ ਕੀਤੀਆਂ ਗਈਆਂ।ਇਸ ਮੌਕੇ ਸਕੂਲ ਪ੍ਰਿੰਸੀਪਲ ਤੇ ਮੈਨੇਜਮੈਂਟ ਮੈਬਰਾਂ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media