ਸੰਗਰੂਰ, 14 ਅਗਸਤ (ਜਗਸੀਰ ਲੌਂਗੋਵਾਲ) – ਇਸ ਸਾਲ ਅਸੀਂ ਆਪਣੇ ਦੇਸ਼ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮਨ੍ਹਾ ਰਹੇ ਹਾਂ।ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਨੇ ਅਮ੍ਰਿਤ ਮਹਾਉਤਸਵ ਦੇ ਨਾਂ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ।ਇਸ ਦੇ ਨਾਲ ਨਾਲ ਉਨਾਂ ਹਰ ਘਰ ਤਿਰੰਗਾ` ਮੁਹਿੰਮ ਦਾ ਵੀ ਅਗਾਜ਼ ਕੀਤਾ ਹੈ।ਇਸ ਮੁਹਿੰਮ ਨੂੰ ਲੋਕਾਂ ਵੱਲੋਂ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਯੂਥ ਆਗੂ ਰਾਕੇਸ਼ ਗਿੱਲ ਅਤੇ ਨਵੀਨ ਸ਼ਰਮਾ ਬਨਾਰਸੀ ਨੇ ਪ੍ਰੈਸ ਬਿਆਨ ਰਾਹੀਂ ਕੀਤਾ।ਉਨ੍ਹਾਂ ਕਿਹਾ ਕਿ ਇਹ ਮੁਹਿੰਮ ਜਨਤਾ ਦੀ ਦੇਸ਼ ਭਗਤੀ ਨੂੰ ਸਮਰਪਿਤ ਹੋਵੇਗੀ, ਕਿਉਂਕਿ ਤਿਰੰਗਾ ਝੰਡਾ ਸਾਡੀ ਆਨ ਅਤੇ ਸ਼ਾਨ ਹੈ।ਉਨ੍ਹਾਂ ਕਿਹਾ ਕਿ ਸਭ ਨੂੰ ਇਸ ਗੱਲ ਦਾ ਵੀ ਖਾਸ ਧਿਆਨ ਰੱਖਣਾ ਚਾਹੀਦਾ ਹੈ ਕਿ ਤਿੰਰਗੇ ਝੰਡੇ ਦਾ ਸਤਿਕਾਰ ਬਰਕਰਾਰ ਰਹਿਣਾ ਹੈ।ਉਨ੍ਹਾਂ ਦੱਸਿਆ ਕਿ ਉਨਾਂ ਤਿਰੰਗਾ ਮੁਹਿੰਮ ਸਬੰਧੀ 13 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਕਿ ਜੋ ਕਿ ਹਰ ਪਿੰਡ ਅਤੇ ਸ਼ਹਿਰ ਵਿੱਚ ਘਰ-ਘਰ ਜਾ ਕੇ ਇਸ ਮੁਹਿੰਮ ਪ੍ਰਤੀ ਲੋਕਾਂ ਨੂੰ ਪ੍ਰੇਰਿਤ ਕਰੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media