ਕਿਹਾ, ਸਿਹਤਮੰਦ ਪੰਜਾਬ ਦੀ ਸਿਰਜਣਾ ਨੂੰ ਯਕੀਨੀ ਬਣਾਉਣ ਲਈ ਸਰਕਾਰ ਵਚਨਬੱਧ
ਸੰਗਰੂਰ, 15 ਅਗਸਤ (ਜਗਸੀਰ ਲੌਂਗੋਵਾਲ) – 75ਵੇਂ ਆਜ਼ਾਦੀ ਦੇ ਅਮ੍ਰਿਤ ਮਹਾਂਉਤਸਵ ਤਹਿਤ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੰਗਰੂਰ ਸ਼਼ਹਿਰ ‘ਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਜਿਲ੍ਹਾ ਸੰਗਰੂਰ ਵਿਖੇ ਅੱਜ 4 ਆਮ ਆਦਮੀ ਕਲੀਨਿਕ ਆਰੰਭ ਹੋ ਗਏ ਹਨ, ਜਦਕਿ 7 ਹੋਰ ਕਲੀਨਿਕ ਜਲਦੀ ਹੀ ਸ਼ੁਰੂ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਨਾਗਰਿਕਾਂ ਨੂੰ ਉਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਪਹਿਲੇ ਪੜਾਅ ਤਹਿਤ ਸੂਬੇ ‘ਚ 75 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਸਿਹਤਮੰਦ ਪੰਜਾਬ ਦੀ ਸਿਰਜਣਾ ਨੂੰ ਯਕੀਨੀ ਬਣਾਉਣ ਲਈ ਉਨਾਂ ਦੀ ਸਰਕਾਰ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿਚ ਸੂਬੇ ਦੇ ਹਰ ਨਾਗਰਿਕ ਨੂੰ ਮੁਫ਼ਤ ਸਿਹਤ ਸੇਵਾਵਾਂ ਮਿਲਣਗੀਆਂ ਅਤੇ ਘੱਟ ਗੰਭੀਰ ਬਿਮਾਰੀਆਂ ਦੇ ਇਲਾਜ਼ ਲਈ ਵੱਡੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।
ਇਸ ਮੌਕੇ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ਼, ਵਿਧਾਇਕ ਲਹਿਰਾ ਬਰਿੰਦਰ ਕੁਮਾਰ ਗੋਇਲ, ਸੀਨੀਅਰ ਆਗੂ ਗੁਰਮੇਲ ਸਿੰਘ ਘਰਾਚੋਂ, ਡਿਪਟੀ ਕਮਿਸ਼਼ਨਰ ਜਤਿੰਦਰ ਜ਼ੋਰਵਾਲ, ਐਸ.ਐਸ.ਪੀ ਮਨਦੀਪ ਸਿੰਘ ਸਿੱਧੂ, ਸਿਵਲ ਸਰਜਨ ਡਾ. ਪਰਮਿੰਦਰ ਕੌਰ ਸਮੇਤ ਹੋਰ ਅਧਿਕਾਰੀ, ਆਗੂ ਅਤੇ ਸ਼ਹਿਰ ਵਾਸੀ ਵੀ ਹਾਜ਼਼ਰ ਸਨ।