ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਭਾਜਪਾ ਦੇ ਸੂਝਵਾਨ, ਬੇਦਾਗ਼ ਸਿੱਖ ਆਗੂ ਅਤੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ
ਲਾਲਪੁਰਾ ਨੂੰ ਭਾਜਪਾ ਸੰਸਦੀ ਬੋਰਡ ਅਤੇ ਕੇਂਦਰੀ ਚੋਣ ਕਮੇਟੀ ’ਚ ਪੰਜਾਬ ਅਤੇ ਸਿੱਖ ਭਾਈਚਾਰੇ ਵਲੋਂ ਮਿਲੀ ਨੁਮਾਇੰਦਗੀ ਸਿੱਖ ਅਤੇ ਪੰਜਾਬ ਵਿਰੋਧੀ ਪਾਰਟੀ ਕਾਂਗਰਸ ਤੇ ਇਸ ਦੇ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਹਜ਼ਮ ਕਰਨੀ ਔਖੀ ਹੋ ਰਹੀ ਹੈ।
ਇਹ ਵਿਚਾਰ ਪ੍ਰਗਟਾਉਂਦਿਆਂ ਭਾਜਪਾ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਾਂਗਰਸ ਆਗੂਆਂ ਵਲੋਂ ਲਾਲਪੁਰਾ ਦਾ ਸਿਆਸੀ ਅਕਸ ਖ਼ਰਾਬ ਕਰਨ ਲਈ ਉਨ੍ਹਾਂ ’ਤੇ ਖਾਲਿਸਤਾਨੀ ਭਾਵਨਾਵਾਂ ਦੀ ਪੈਰਵੀ ਕਰਨ ਦੇ ਲਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਇਸ ਨੂੰ ਕਾਂਗਰਸ ਤੇ ਗਾਂਧੀ ਪਰਿਵਾਰ ਦੀ ਬੌਖਲਾਹਟ ਦਾ ਨਤੀਜ਼ਾ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਲਾਲਪੁਰਾ ’ਤੇ ਬੇਬੁਨਿਆਦ ਇਲਜ਼ਾਮ ਲਾ ਕੇ ਕਾਂਗਰਸ ਅਤੀਤ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਅਤੇ ਨਵੰਬਰ ’84 ’ਚ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕਰਨ ਦੇ ਗੁਨਾਹ ਤੋਂ ਦੋਸ਼ ਮੁਕਤ ਨਹੀਂ ਹੋ ਸਕਦਾ।ਪ੍ਰੋ: ਖਿਆਲਾ ਨੇ ਕਿਹਾ ਕਿ ਗਾਂਧੀ ਪਰਿਵਾਰ ਵਲੋਂ ਲਾਲਪੁਰਾ ਖਿਲਾਫ਼ ਪਵਨ ਖੇੜਾ, ਅਲਕਾ ਲਾਂਬਾ ਅਤੇ ਉਦਿਤ ਰਾਜ ਆਦਿ ਕਾਂਗਰਸ ਦੇ ਬੁਲਾਰਿਆਂ ਨੂੰ ਅੱਗੇ ਕਰਨ ਨਾਲ ਇਹ ਸਾਫ਼ ਜ਼ਾਹਿਰ ਹੁੰਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇ.ਪੀ ਨੱਢਾ ਵੱਲੋਂ ਇਕ ਸਿੱਖ ਅਤੇ ਪੰਜਾਬ ‘ਤੇ ਪ੍ਰਗਟਾਏ ਗਏ ਵਿਸ਼ਵਾਸ ਨਾਲ ਪੂਰੇ ਦੇਸ਼ ਵਿਚੋਂ ਖ਼ਤਮ ਹੋ ਚੁੱਕੀ ਕਾਂਗਰਸ ਦਾ ਹੁਣ ਪੰਜਾਬ ਵਿਚ ਥੋੜ੍ਹਾ ਬਹੁਤ ਬਚਿਆ ਅਧਾਰ ਵੀ ਖ਼ਤਮ ਹੋਣ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਲਾਲਪੁਰਾ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਨਮਾਨਿਤ ਵਿਦਵਾਨ ਤੇ ਸਿੱਖ ਸਾਹਿਤਕਾਰ ਹਨ ਅਤੇ ਪੁਲੀਸ ਸੇਵਾ ਅਤੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਦੇਸ਼ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਅਤੇ ਯੋਗਤਾ ਨੇ ਸਭ ਨੂੰ ਪ੍ਰਭਾਵਿਤ ਕੀਤਾ ਹੈ।ਉਨ੍ਹਾਂ ਕਿਹਾ ਕਿ 2024 ਦੀਆਂ ਆਮ ਚੋਣਾਂ ਵਿੱਚ ਪੰਜਾਬ ਵਿਚੋਂ ਕਾਂਗਰਸ ਦਾ ਪੂਰੀ ਤਰ੍ਹਾਂ ਸਫ਼ਾਇਆ ਹੋ ਜਾਵੇਗਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media