Sunday, September 8, 2024

ਖ਼ਾਲਸਾ ਕਾਲਜ ਦੀਆਂ ਖਿਡਾਰਣਾਂ ਨੇ ਕਾਮਨਵੈਲਥ ਚੈਂਪੀਅਨਸ਼ਿਪ ’ਚ ਹਾਸਲ ਕੀਤੇ ਕਾਂਸੇ ਦੇ ਤਗਮੇ

ਵਿਦਿਆਰਥਣਾਂ ਨੇ ਕਾਲਜ ਦਾ ਨਾਂਅ ਕੀਤਾ ਰੌਸ਼ਨ – ਪ੍ਰਿੰਸੀਪਲ ਡਾ. ਮਹਿਲ ਸਿੰਘ

ਅੰਮ੍ਰਿਤਸਰ, 22 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ 9 ਤੋਂ 16 ਅਗਸਤ ਤੱਕ ਲੰਡਨ, ਇੰਗਲੈਂਡ ਵਿਖੇ ਸੀਨੀਅਰ ਅਤੇ ਜੂਨੀਅਰ ਰਾਸ਼ਟਰ ਮੰਡਲ ਖੇਡਾਂ ‘ਕਾਮਨਵੈਲਥ ਫ਼ੈਨਸਿੰਗ ਚੈਂਪੀਅਨਸ਼ਿਪ’ ’ਚ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਬਰੋਂਜ਼ ਮੈਡਲ ਪ੍ਰਾਪਤ ਕਰਕੇ ਜ਼ਿਲ੍ਹੇ, ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
                             ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਇਸ ਜਿੱਤ ’ਤੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਕਾਲਜ ਦੀ ਬੀ.ਏ ਸੋਸ਼ਲ ਸਾਇੰਸ ਦੀ ਵਿਦਿਆਰਥਣ ਜਗਮੀਤ ਕੌਰ ਨੇ ਸਬ੍ਰੇ ਟੀਮ ਈਵੈਂਟ (ਸੀਨੀਅਰ) ’ਚ ਫ਼ੈਨਸਿੰਗ ਦਾ ਪ੍ਰਦਰਸ਼ਨ ਕਰਕੇ ਕਾਂਸੇ ਦਾ ਤਗਮਾ ਹਾਸਲ ਕੀਤਾ ਹੈ।ਜਦਕਿ ਕਾਲਜ ਦੀ ਬੀ. ਏ. ਸਮੈਸਟਰ ਪਹਿਲਾਂ ਦੀ ਇਕ ਹੋਰ ਵਿਦਿਆਰਥਣ ਸ਼੍ਰੇਇਆ ਨੇ ਸਬ੍ਰੇ ਟੀਮ ਈਵੈਂਟ (ਜੂਨੀਅਰ) ’ਚ ਉਕਤ ਤਗਮਾ ਹਾਸਲ ਪ੍ਰਾਪਤ ਕੀਤਾ ਹੈ।
                    ਉਨ੍ਹਾਂ ਕਿਹਾ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਹੁਕਮਾਂ ’ਤੇ ਵਿੱਦਿਆ ਪੱਖੋਂ ਵਿਦਿਆਰਥੀਆਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖੇਡਾਂ, ਸੱਭਿਆਚਾਰ ਤੇ ਹੋਰਨਾਂ ਗਤੀਵਿਧੀਆਂ ’ਚ ਵੀ ਨਿਪੁੰਨ ਬਣਾਇਆ ਜਾ ਰਿਹਾ ਹੈ ਤਾਂ ਜੋ ਕਿ ਆਉਣ ਵਾਲੇ ਸਮੇਂ ’ਚ ਵਿਦਿਆਰਥੀਆਂ ਦਾ ਭਵਿੱਖ ਉਜਵਲ ਹੋ ਸਕੇ।
                  ਇਸ ਮੌਕੇ ਡਾ. ਮਹਿਲ ਸਿੰਘ ਨੇ ਖਿਡਾਰਣਾਂ ਦੀ ਜਿੱਤ ’ਤੇ ਫ਼ਿਜੀਕਲ ਵਿਭਾਗ ਦੇ ਖੇਡ ਮੁਖੀ ਡਾ. ਦਲਜੀਤ ਸਿੰਘ ਨੂੰ ਵਧਾਈ ਦਿੱਤੀ ਅਤੇ ਖਿਡਾਰਣ ਜਗਮੀਤ ਕੌਰ ਦਾ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਉਂਦਿਆਂ ਭਵਿੱਖ ’ਚ ਸਿਖ਼ਰਾਂ ਨੂੰ ਛੂਹਣ ਦੀਆਂ ਸ਼ੁਭਇਛਾਵਾਂ ਦਿੰਦਿਆ ਹੌਂਸਲਾ ਅਫ਼ਜ਼ਾਈ ਕੀਤੀ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …