Sunday, March 15, 2026

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਵਿਦਿਆਰਥਣ ‘ਮਾਣ ਧੀਆਂ ’ਤੇ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੀ ਵਿਦਿਆਰਥਣ ਨੂੰ ਸਮਾਜ ਭਲਾਈ ਸੁਸਾਇਟੀ ਵਲੋਂ ਭਰੂਣ ਹੱਤਿਆ ਖਿਲਾਫ਼ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ‘ਮਾਣ ਧੀਆਂ ’ਤੇ’ ਐਵਾਰਡ ਸਮਾਰੋਹ ਮੌਕੇ ਸਨਮਾਨਿਤ ਕੀਤਾ ਗਿਆ।ਸ੍ਰੀਮਤੀ ਗੁਰਪ੍ਰੀਤ ਕੌਰ ਸੂਦਨ (ਧਰਮ ਪਤਨੀ ਡਿਪਟੀ ਕਮਿਸ਼ਨਰ) ਨੇ ਮੁੱਖ ਮਹਿਮਾਨ ਅਤੇ ਸਮਾਜ ਸੇਵਿਕਾ ਸ੍ਰੀਮਤੀ ਰਵਿੰਦਰ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
                  ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥਣ ਨੂੰ ਐਵਾਰਡ ਪ੍ਰਾਪਤੀ ਲਈ ਵਧਾਈ ਦਿੰਦਿਆਂ ਸੁਨਿਹਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਕਿਹਾ ਕਿ ਸੁਸਾਇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਹਰ ਸਾਲ ਪੰਜਾਬ ਦੀਆਂ ਧੀਆਂ ਨੂੰ ਸਮਰਪਿਤ ਪ੍ਰੋਗਰਾਮ ਕਰਵਾਉਂਦੇ ਹਨ, ਜਿਸ ’ਚ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਹ ਸਕੂਲ ਲਈ ਬਹੁਤ ਮਾਣ ਦੀ ਗੱਲ ਹੈ ਕਿ ਇਸ ਸਾਲ 12ਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਜਸਮੀਤ ਕੌਰ ਨੂੰ ‘ਮਾਣ ਧੀਆਂ ’ਤੇ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਜਸਮੀਤ ਕੌਰ ਨੇ 11ਵੀਂ ਜਮਾਤ ’ਚ 92.8% ਅੰਕ ਲੈ ਕੇ ਜਮਾਤ ’ਚੋਂ ਅੱਵਲ ਸਥਾਨ ਹਾਸਲ ਕੀਤਾ ਅਤੇ ਉਹ ਅਕਾਦਮਿਕ ਖੇਤਰ ਦੇ ਨਾਲ-ਨਾਲ ਹੋਰਨਾਂ ਸਕੂਲ ਗਤੀਵਿਧੀਆਂ ’ਚ ਵੀ ਵਧ-ਚੜ੍ਹ ਕੇ ਭਾਗ ਲੈਂਦੀ ਹੈ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …