Monday, March 23, 2026

ਚੀਫ਼ ਖ਼ਾਲਸਾ ਦੀਵਾਨ ਵਲੋਂ ਭਾਈ ਵੀਰ ਸਿੰਘ ਜੀ ਦਾ 143ਵਾਂ ਜਨਮ ਦਿਹਾੜਾ ਮਨਾਇਆ

PPN0512201413

ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਮੋਢੀਆਂ ਵਿੱਚੋਂ ਪ੍ਰਮੁੱਖ ਸ਼ਖਸੀਅਤ ਅਤੇ ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੇ ਜਨਮ ਦਿਵਸ ਦੇ ਮੌਕੇੇ ਤੇ ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਸ੍ਰੀ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਦੀ ਪ੍ਰਧਾਨਗੀ ਤਰਲੋਚਨ ਸਿੰਘ ਸਾਬਕਾ ਐਮ.ਪੀ. ਅਤੇ ਚੇਅਰਮੈਨ ਨੈਸ਼ਨਲ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਨੇ ਕੀਤੀ। ਡਾ: ਇੰਦਰਜੀਤ ਕੌਰ ਚੇਅਰਪਰਸਨ ਪਿੰਗਲਵਾੜਾ ਸੁਸਾਇਟੀ ਅੰਮ੍ਰਿਤਸਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਡਾ: ਬਲਕਾਰ ਸਿੰਘ ਸਾਬਕਾ ਮੁੱਖੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਪੰਜਾਬੀ ਯੁਨੀਵਰਸਿਟੀ, ਡਾ: ਅੰਮ੍ਰਿਤਪਾਲ ਕੌਰ ਮੁੱਖੀ ਪੰਜਾਬੀ ਸਾਹਿਬ ਅਧਿਐਨ ਵਿਭਾਗ ਪੰਜਾਬੀ ਯੁਨੀਵਰਸਿਟੀ ਸੈਮੀਨਾਰ ਵਿੱਚ ਮੁੱਖ ਬੁਲਾਰਿਆਂ ਵਜੋਂ ਸ਼ਾਮਲ ਹੋਏ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਭਾਈ ਵੀਰ ਸਿੰਘ ਜੀ ਨਾ ਕੇਵਲ ਇੱਕ ਮਹਾਨ ਬੁੱਧੀਜੀਵੀ ਅਤੇ ਸਾਹਿਤਕਾਰ ਸਨ ਸਗੋਂ ਸਿੱਖੀ ਦੇ ਲਈ ਇੱਕ ਚਾਨਣ ਮੁਨਾਰਾ ਵੀ ਬਣੇ। ਉਨ੍ਹਾਂ ਦੁਆਰਾ ਸ਼ੁਰੂ ਕੀਤੀਆਂ ਗਈਆਂ ਸੰਸਥਾਵਾਂ ਅੱਜ ਵੀ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹਨ। ਸਮਾਰੋਹ ਦੀ ਸ਼ੁਰੂਆਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਸਕੂਲ ਦੇ ਵਿਦਿਆਰਥੀਆਂ ਨੇ ਮਨਮੋਹਕ ਸ਼ਬਦ ਗਾਇਨ ਨਾਲ ਕੀਤੀ ।

PPN0512201414

ਸਕੂਲ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਗਾਇਨ ਕੀਤੀਆਂ। ਹਫਤਾ ਭਰ ਚੱਲੇ ਭਾਸ਼ਣ. ਕਾਵਿ ਉਚਰਾਨ ਅਤੇ ਪੋਟਰੇਟ ਬਨਾਉਣ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਸੈਮੀਨਾਰ ਦੇ ਬੁਲਾਰਿਆਂ ਨੇ ਭਾਈ ਵੀਰ ਸਿੰਘ ਦੇ ਜੀਵਨ, ਉਹਨਾਂ ਦੀਆਂ ਰਚਨਾਵਾਂ, ਉਹਨਾਂ ਦੀ ਸ਼ਖਸੀਅਤ ਅਤੇ ਉਹਨਾਂ ਦੁਆਰਾ ਕੀਤੇ ਗਏ ਵੱਖੁਵੱਖ ਮਹੱਤਵਪੂਰਨ ਕਾਰਜਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਡਾ: ਬਲਕਾਰ ਸਿੰਘ ਸਾਬਕਾ ਮੁਖੀ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਦੇ ਮੁਖੀ ਨੇ ਭਾਈ ਸਾਹਿਬ ਦੀ ਸਿੱਖ ਫਿਲਾਸਫੀ ਦਾ ਜੋਰਦਾਰ ਸ਼ਬਦਾਂ ਵਿੱਚ ਸਮਰਥਨ ਕਰਦੇ ਹੋਏ ਉਸ ਤੇ ਭਰਪੂਰ ਚਾਨਣਾ ਪਾਇਆ । ਇਸ ਮੌਕੇ ਤੇ ਭਾਈ ਵੀਰ ਸਿੰਘ ਨਾਲ ਸੰਬੰਧਿਤ 2015 ਦਾ ਕੈਲੰਡਰ ਅਤੇ ਜੀਵਨੀ, ਰਚਨਾਵਾਂ ਤੇ ਅਧਾਰਿਤ ਨਿਰਗੁਣਿਆਰਾ’ ਵੀ ਰਿਲੀਜ ਕੀਤੀ ਗਈ। ਇਸ ਮੌਕੇ ਤੇ ਗੁਰਚਰਨ ਸਿੰਘ ਕਪੂਰ ਨੇ ਸਿੱਖ ਇਤਿਹਾਸਕਾਰ ਡਾ: ਕਿਰਪਾਲ ਸਿੰਘ ਦਾ ਸਨਮਾਨ ਪ੍ਰਾਪਤ ਕੀਤਾ। ਮੁਖ ਮਹਿਮਾਨ ਤਰਲੋਚਨ ਸਿੰਘ ਭਾਈ ਸਾਹਿਬ ਵਰਗੀ ਅਦੁੱਤੀ ਸ਼ਖਸੀਅਤ ਨੂੰ ਸ਼ਰਧਾਂਜਲੀ ਦਿੰਦੇ ਹੋਏ ਵਿਸ਼ਵ ਪੱਧਰ ਤੇ ਉਨ੍ਹਾਂ ਦੀ ਇੱਕ ਨਿਵੇਕਲੀ ਪਹਿਚਾਣ ਦੀ ਗੱਲ ਕੀਤੀ । ਉਨ੍ਹਾਂ ਕਿਹਾ ਕਿ ਕੁਦੱਰਤ ਪੇ੍ਮੀ ਭਾਈ ਸਾਹਿਬ ਆਪਣੀਆਂ ਰਚਨਾਵਾਂ ਨਾਲ ਹਮੇਸ਼ਾਂ ਹੀ ਜਿਊਂਦੇ ਰਹਿਣਗੇ। ਡਾ: ਇੰਦਰਜੀਤ ਕੌਰ ਨੇ ਕਿਹਾ ਕਿ ਭਾਈ ਸਾਹਿਬ ਜਿਹੀ ਅਧਿਆਤਮਕ ਸ਼ਖਸੀਅਤ ਹਰ ਇੱਕ ਲਈ ਪੱਥ ਪ੍ਰਦਰਸ਼ਕ ਹੈ ਜਿਨ੍ਹਾਂ ਨੇ ਸਿੱਖੀ ਨੂੰ ਰੂਹਾਨੀਅਤ ਦਾ ਮੌੜ ਦਿੱਤਾ । ਚੀਫ਼ ਖ਼ਾਲਸਾ ਦੀਵਾਨ ਦੀ ਪ੍ਰਬੰਧਕ ਕਮੇਟੀ ਦੀਵਾਨ ਦੀ ਪ੍ਰਬੰਧਕੀ ਕਮੇਟੀ ਵੱਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਸੈਮੀਨਾਰ ਦੇ ਬੁਲਾਰਿਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ੬੫ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਦੇ ਸਫਲਤਾ ਪੂਰਵਕ ਆਯੋਜਿਤ ਹੋਣ ਤੇ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਦੇ ਮੁੱਖੀ ਸਾਹਿਬਾਨ ਨੂੰ ਸਨਮਾਨਿਤ ਕੀਤਾ ਗਿਆ। ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸੱਕਤਰ ਸz. ਨਰਿੰਦਰ ਸਿੰਘ ਖੁਰਾਣਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਵਿੱਚ ਸਥਾਨਕ ਪ੍ਰਧਾਨ ਨਿਰਮਲ ਸਿੰਘ, ਪ੍ਰਿਤਪਾਲ ਸਿੰਘ ਸੇਠੀ, ਹਰਮਿੰਦਰ ਸਿੰਘ ਮੈਂਬਰ ਇੰਚਾਰਜ, ਭਰਪੂਰ ਸਿੰਘ, ਕੁਲਜੀਤ ਸਿੰਘ, ਸੁਰਿੰਦਰਪਾਲ ਸਿੰਘ ਵਾਲੀਆ, ਬੀਬੀ ਕਿਰਨਜੋਤ ਕੌਰ, ਮਨਮੋਹਨ ਸਿੰਘ ਸਹਿੰਸਰਾ, ਸਰਬਜੀਤ ਸਿੰਘ, ਡਾ: ਐਸ. ਪੀ. ਸਿੰਘ ਸਾਬਕਾ ਮੁੱਖੀ ਗੁਰੂ ਨਾਨਕ ਦੇਵ ਯੁਨੀਵਰਸਿਟੀ, ਡਾ: ਧਰਮਵੀਰ ਸਿੰਘ ਡਾਇਰੈਕਟਰ ਐਜੂਕੇਸ਼ਨ, ਪ੍ਰਿੰਸੀਪਲ ਜਗਦੀਸ਼ ਸਿੰਘ, ਡਾ: ਐਚ. ਐਸ. ਸੰਧੂ ਹਾਜ਼ਰ ਸਨ। ਸਟੇਜ ਸੱਕਤਰ ਦੀ ਭੁਮਿਕਾ ਡਾ: ਜਸਵਿੰਦਰ ਸਿੰਘ ਢਿੱਲੋਂ ਆਨਰੇਰੀ ਸੱਕਤਰ ਐਜੂਕੇਸ਼ਨਲ ਕਮੇਟੀ ਨੇ ਨਿਭਾਈ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply