ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ
ਮੈਂਬਰ ਜਥੇਦਾਰ ਗੁਰਦੀਪ ਸਿੰਘ ਜੀਰਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨਾਂ ਨੇ ਕਿਹਾ ਕਿ ਜਥੇਦਾਰ ਗੁਰਦੀਪ ਸਿੰਘ ਜੀਰਾ ਨੇ ਸਿੱਖ ਪੰਥ ਦੀ ਸਿਰਮੌਰ ਸੰਸਥਾ ਵਿਚ ਬਤੌਰ ਮੈਂਬਰ ਬਿਹਤਰੀਨ ਸੇਵਾ ਨਿਭਾਈ ਹੈ।ਐਡਵੋਕੇਟ ਧਾਮੀ ਨੇ ਜਥੇਦਾਰ ਗੁਰਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media