Tuesday, November 24, 2026

ਬਲਾਕ ਰਈਆ ਤੇ ਤਰਸਿੱਕਾ ’ਚ 31 ਅਗਸਤ ਨੂੰ ਲੱਗੇਗਾ ਪੈਨਸ਼ਨ ਭਲਾਈ ਕੈਂਪ- ਡੀ.ਸੀ ਸੂਦਨ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜੁਰਗ, ਦਿਵਆਂਗ, ਵਿਧਵਾ, ਆਸ਼ਰਿਤ ਵਿਅਕਤੀਆਂ ਦੀ ਭਲਾਈ ਲਈ ਪੈਨਸ਼ਨ ਕੈਂਪ ਲਗਾਏ ਜਾ ਰਹੇ ਹਨ ਜਿਸ ਦੀ ਲੜੀ ਤਹਿਤ 31 ਅਗਸਤ 2022 ਨੂੰ ਰੈਸਟ ਹਾਊਸ ਜੀ.ਟੀ.ਰੋਡ ਰਈਆ ਅਤੇ ਡੇਅਰੀਵਾਲ ਗੁਰਦੁਆਰਾ ਬਲਾਕ ਤਰਸਿੱਕਾ ਕੈਂਪ ਲਗਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਲੋਕਾਂ ਦੀ ਖੱਜ਼ਲ ਖੁਆਰੀ ਨੂੰ ਘੱਟ ਕਰਨ ਲਈ ਪ੍ਰਸਾਸਨਿਕ ਅਧਿਕਾਰੀ ਇਹ ਸਹੂਲਤਾਂ ਉਨ੍ਹਾਂ ਦੀਆਂ ਬਰੂਹਾਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਉਣਗੇ।
ਸੂਦਨ ਨੇ ਕਿਹਾ ਕਿ ਇਹ ਕੈਂਪ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੈਨਸ਼ਨ ਕੈਂਪ ਦਾ ਲਾਭ ਲੈਣ ਲਈ ਆਪਣੇ ਨਾਲ ਅਧਾਰ ਕਾਰਡ, ਵੋਟਰ ਕਾਰਡ, ਪਾਸੋਪੋਰਟ ਸਾਈਜ ਫੋਟੋਆਂ ਅਤੇ ਬੈਂਕ ਦੀ ਕਾਪੀ ਨਾਲ ਲੈ ਕੇ ਆਉਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਉਪਰੰਤ ਇਹ ਕੈਂਪ 7 ਸਤੰਬਰ 2022 ਨੂੰ ਜਗਦੀਸ਼ ਸਾਦਣ, ਰਘੂਨਾਥ ਮੰਦਿਰ ਜੰਡਿਆਲਾ ਗੁਰੂ ਅਤੇ ਪੰਜਾਬ ਇੰਸਟੀਚਿਊਟ ਆਫ ਟੈਕਸਟਾਈਲ ਟੈਕਨਾਲੋਜੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਲੱਗੇਗਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …