Sunday, May 31, 2026

‘ਆਜ਼ਾਦੀ ਦਾ ਅੰਮ੍ਰਿਤ ਮਹੋਤਸਵ’ ਚਿੱਤਰ ਪ੍ਰਦਰਸ਼ਨੀ ਦੇ ਦੂਜੇ ਦਿਨ ਪੁੱਜੇ ਪੀ.ਆਈ.ਬੀ ਦੇ ਏ.ਡੀ.ਜੀ

ਕਲਾਕਾਰਾਂ ਤੇ ਵਿਦਿਆਰਥੀਆਂ ਨੇ ਪਰਫਾਰਮੈਂਸ ਰਾਹੀਂ ਬੰਨ੍ਹਿਆ ਸਮਾਂ

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵਲੋਂ ਦੇਸ਼ ਭਰ ‘ਚ “ਆਜ਼ਾਦੀ ਦਾ ਅੰਮ੍ਰਿਤ ਮਹੋਤਸਵ” ਦੇ ਥੀਮ ‘ਤੇ ਅੰਮ੍ਰਿਤਸਰ ਦੇ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਤਿੰਨ ਰੋਜ਼ਾ ਪ੍ਰਦਰਸ਼ਨੀ ਦੇ ਦੂਜੇ ਦਿਨ ਪੀ.ਆਈ.ਬੀ ਦੇ ਏ.ਡੀ.ਜੀ ਰਾਜਿੰਦਰ ਚੌਧਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਏ.ਡੀ.ਜੀ ਰਾਜਿੰਦਰ ਚੌਧਰੀ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਨਵੀਂ ਪਨੀਰੀ ਨੂੰ ਸੇਧ ਦੇਣ ਵਿੱਚ ਮਦਦਗਾਰ ਹੁੰਦੇ ਹਨ।ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿੱਚ ਵੱਡੇ ਪੱਧਰ ‘ਤੇ ਕੁਰਬਾਨੀਆਂ ਕੀਤੀਆਂ ਗਈਆਂ ਹਨ, ਇਸ ਕਰਕੇ ਆਪਣੇ ਵਿਰਸੇ ‘ਤੇ ਮਾਣ ਕਰਦਿਆਂ ਉਸ ਨੂੰ ਸੰਜ਼ੋ ਕੇ ਰੱਖਣ ਦੀ ਲੋੜ ਹੈ।ਉਨਾਂ ਵਲੋਂ ਆਜ਼ਾਦੀ ਕੁਐਸਟ ਐਪ ਬਾਰੇ ਜਾਣਕਾਰੀ ਦਿੰਦਿਆਂ ਇੱਕ ਕਵਿਜ਼ ਕੰਪੀਟੀਸ਼ਨ ਦਾ ਆਯੋਜਨ ਵੀ ਕੀਤਾ ਗਿਆ।
ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਐਫ.ਪੀ.ਓ ਗੁਰਮੀਤ ਸਿੰਘ (ਆਈ.ਆਈ.ਐਸ) ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੱਦੇ ਤੋਂ ਬਾਅਦ ਮੰਤਰਾਲੇ ਵਲੋਂ ਦੇਸ਼ ਭਰ ਵਿੱਚ                “ਆਜ਼ਾਦੀ ਦਾ ਅੰਮ੍ਰਿਤ ਮਹੋਤਸਵ” ਥੀਮ ‘ਤੇ ਚਿੱਤਰ ਪ੍ਰਦਰਸ਼ਨੀਆਂ ਤੇ ਹੋਰ ਪ੍ਰੋਗਰਾਮਾਂ ਦਾ 2021 ਦੇ ਮਾਰਚ ਮਹੀਨੇ ਆਯੋਜਨ ਕੀਤਾ ਜਾ ਰਿਹਾ ਹੈ।ਇਹ ਪ੍ਰੋਗਰਾਮਾਂ ਦੀ ਲੜੀ 75 ਹਫ਼ਤਿਆਂ ਦਾ ਸਫ਼ਰ ਤੈਅ ਕਰਦੀ ਹੋਈ ਸਮਾਪਤ ਹੋਵੇਗੀ।ਇਸ ਸਮੇਂ ਬੱਚਿਆਂ ਦੇ ਪੇਂਟਿੰਗ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ।ਜਿਸ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਮੰਚ ‘ਤੇ ਕਲਾਕਾਰਾਂ ਅਤੇ ਵਿਦਿਆਥੀਆਂ ਵਲੋਂ ਦੇਸ਼ ਭਗਤੀ ਥੀਮ ‘ਤੇ ਅਧਾਰਿਤ ਪੇਸ਼ਕਾਰੀਆਂ ਨੇ ਸਮਾਂ ਬੰਨ ਦਿੱਤਾ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …