ਭੀਖੀ, 31 ਅਗਸਤ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ
ਉਤਸ਼ਾਹ ਨਾਲ ਮਨਾਇਆ ਗਿਆ।ਖੇਡਾਂ ਦਾ ਸ਼ੁਭ ਆਰੰਭ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਦੇ ਸੰਦੇਸ਼ ਨਾਲ ਕੀਤਾ ਗਿਆ।ਉਹਨਾਂ ਨੇ ਸਾਰੇ ਬੱਚਿਆਂ ਨੂੰ ਰਾਸ਼ਟਰੀ ਖੇਡ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਖੇਡਾਂ ਨੂੰ ਅਨੁਸ਼ਾਸਨ ਵਿੱਚ ਰਹਿ ਕੇ ਖੇਡਣ ਦੀ ਭਾਵਨਾ ਅਤੇ ਮਨੋਰੰਜ਼ਨ ਕਰਨ ਲਈ ਖੇਡਣ ਦਾ ਸੰਦੇਸ਼ ਦਿੱਤਾ।ਇਸ ਖੇਡ ਦਿਵਸ ਮੌਕੇ ਪਿੱਠੂ, ਬਾਂਦਰ ਕਿੱਲਾ, ਕੋਟਲਾ ਛਪਾਕੀ, ਰੱਸਾ ਕਸੀ ਆਦਿ ਸਥਾਨਕ ਖੇਡਾਂ ਕਰਵਾਈਆਂ ਗਈਆਂ।ਮੇਜਰ ਧਿਆਨ ਚੰਦ ਖੇਡਾਂ ਨਾਲ ਸੰਬੰਧਿਤ ਸਦਨ ਦੇ ਅਨੁਸਾਰ ਪ੍ਰਸ਼ਨ ਮੰਚ ਮੁਕਾਬਲੇ ਵੀ ਕਰਵਾਏ ਗਏ।ਜੇਤੂ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media