ਸੰਗਰੂਰ, 31 ਅਗਸਤ (ਜਗਸੀਰ ਸਿੰਘ) – ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਗਣੇਸ਼ ਚਤੁਰਥੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ
ਗਿਆ।ਜਿਸ ਵਿੱਚ ਸੈਕਿੰਡ ਕਲਾਸ ਦੇ ਬੱਚਿਆਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ।ਬੱਚਿਆਂ ਨੇ ਗਣੇਸ਼ ਜੀ ਦੀਆਂ ਤਸਵੀਰਾਂ ਬਣਾ ਕੇ ਆਪਣੀ ਪ੍ਰਤਿਭਾ ਦਿਖਾਈ।ਇਸ ਉਪਰੰਤ ਸਕੂਲ ਚੇਅਰਮੈਨ ਸੰਜੇ ਸਿੰਗਲਾ ਨੇ ਬੱਚਿਆਂ ਨੂੰ ਗਣੇਸ਼ ਚਤੁਰਥੀ ਦੀ ਮਹੱਤਤਾ ਬਾਰੇ ਦੱਸਿਆ ਅਤੇ ਚਾਰਟ ਮੇਕਿੰਗ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ।ਉਨ੍ਹਾਂ ਕਿਹਾ ਕਿ ਪ੍ਰਮਾਤਮਾ ਇਕ ਹੈ, ਇਸ ਲਈ ਸਾਨੂੰ ਰਲ ਕੇ ਸਾਰੇ ਧਰਮਾਂ ਦੇ ਤਿਉਹਾਰ ਮਿਲ ਕੇ ਮਨਾਉਣੇ ਚਾਹੀਦੇ ਹਨ।
ਇਸ ਮੌਕੇ ਸਕੂਲ ਕੋਆਰਡੀਨੇਟਰ ਮਿਸ ਸੁਖਜਿੰਦਰ, ਮਿਸ ਤਜਿੰਦਰ ਅਤੇ ਕਲਾਸ ਟੀਚਰ ਈਸ਼ਾ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ
ਅੰਮ੍ਰਿਤਸਰ, 24 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ …
Punjab Post Daily Online Newspaper & Print Media