Friday, October 18, 2024

ਵਿਦਿਆਰਥੀਆਂ ਦੇ ਵਿਕਾਸ ਲਈ ਸਹਾਇਕ ਹਨ ਬੁੱਧਵਾਰ ਮੈਪ ਗਤੀਵਿਧੀਆਂ – ਮਾਸਟਰ ਅਵਨੀਸ਼

ਸੰਗਰੂਰ, 31 ਅਗਸਤ (ਜਗਸੀਰ ਸਿੰਘ) – ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਕੰਵਲਜੀਤ ਕੌਰ, ਜ਼ਿਲ੍ਹਾ ਮੈਂਟਰ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ (ਜ਼ਿਲ੍ਹਾ ਬਰਨਾਲਾ) ਵਿਖੇ ਪ੍ਰਿੰਸੀਪਲ ਸ੍ਰੀਮਤੀ ਰੇਨੂੰ ਬਾਲਾ ਦੀ ਅਗਵਾਈ ਹੇਠ ਬੁੱਧਵਾਰ ਮੈਪ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।ਵਿਭਾਗ ਵਲੋਂ ਇਸ ਸੰਬੰਧੀ ਸਲਾਈਡਾਂ ਦੇ ਆਧਾਰ ‘ਤੇ ਵਿਦਿਆਰਥੀਆਂ ਨੂੰ ਨਕਸ਼ੇ ਭਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ।ਐਸ.ਐਸ ਮਾਸਟਰ ਅਵਨੀਸ਼ ਕੁਮਾਰ ਅਨੀਸ਼ ਲੌਂਗੋਵਾਲ ਨੇ ਦੱਸਿਆ ਕਿ ਛੇਵੀਂ ਤੋਂ ਲੈ ਕੇ ਦਸਵੀਂ ਕਲਾਸ ਤੱਕ ਜਿਲ੍ਹਾ ਬਲਾਕ ਮੈਂਟਰ ਹਰਵਿੰਦਰ ਸਿੰਘ ਰੋਮੀ ਵਲੋਂ ਸਲਾਈਡਾਂ ਭੇਜੀਆਂ ਜਾਂਦੀਆਂ ਹਨ, ਜਿਨ੍ਹਾਂ ਰਾਹੀਂ ਵਿਦਿਆਰਥੀ ਅਭਿਆਸ ਕਰਕੇ ਵਿਸ਼ੇ ਦੀ ਜਾਣਕਾਰੀ ਪ੍ਰਾਪਤ ਕਰਦੇ ਹਨ।
ਇਸ ਮੌਕੇ ਐਸ.ਐਸ ਅਧਿਆਪਕ ਸੁਮਨਦੀਪ ਕੌਰ ਤੇ ਕੁਸਮ ਲਤਾ ਵੀ ਮੌਜ਼ੂਦ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …