ਸੰਗਰੂਰ, 3 ਸਤੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਕਰਵਾਏ ਗਏ 67ਵੇਂ ਪੰਜਾਬ ਸਕੂਲ ਖੇਡਾਂ ਦੇ ਜ਼ੋਨ ਪੱਧਰੀ ਸ਼ੂਟਿੰਗ ਖੇਡ
ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਇਹ ਮੁਕਾਬਲੇ ਕਨਵੀਨਰ ਅਮਨਦੀਪ ਸਿੰਘ ਗੰਢੂਆਂ (ਸ.ਸ.ਸ ਸਕੂਲ ਗੰਢੂਆਂ) ਦੀ ਨਿਗਰਾਨੀ ਹੇਠ ਕਰਵਾਏ ਗਏ।ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਸ਼ੂਟਿੰਗ ਮੁਕਾਬਲਿਆਂ ਦੇ ਅੰਡਰ 14, 17 ਅਤੇ 19 (ਲੜਕੇ-ਲੜਕੀਆਂ) ਨੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਅਤੇ ਜਿਲ੍ਹਾ ਪੱਧਰੀ ਖੇਡਾਂ ਲਈ ਆਪਣੀ ਚੋਣ ਕਰਵਾਈ।ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਵਲੋਂ ਖਿਡਾਰੀਆਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਸ਼ੂਟਿੰਗ ਕੋਚ ਗਗਨਦੀਪ ਸਿੰਘ, ਡੀ.ਪੀ.ਈ ਮੰਗਤ ਰਾਏ ਅਤੇ ਗਗਨਦੀਪ ਸਿੰਘ ਗਿੱਲ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media