ਅੰਮ੍ਰਿਤਸਰ, 3 ਸਤੰਬਰ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਇੰਦਰਬੀਰ ਸਿੰਘ ਨਿੱਝਰ ਅਤੇ ਬਾਬਾ ਕਸ਼ਮੀਰਾ ਸਿੰਘ ਡੇਰਾ ਬਾਬਾ ਭੂਰੀਵਾਲਾ ਦੇ ਨਾਲ ਮਿਲ ਕੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ‘ਚ ਪੈਂਦੇ ਇਲਾਕੇ ਭਾਈ ਮੰਝ ਰੋਡ ਵਿਖੇ ਨਵੀਆਂ ਸੜ੍ਹਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਇਹ ਉਦਘਾਟਨ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੀ ਮੁੜ ਬਣਤਰ ਅਧੀਨ ਨਗਰ ਨਿਗਮ ਵਲੋਂ 46 ਕਰੋੜ ਰੁਪਏ ਦੇ ਪਾਸ ਕੀਤੇ ਗਏ ਪ੍ਰੋਜੈਕਟ ਅਧੀਨ ਕੀਤਾ ਗਿਆ ਹੈ।ਆਪਣੇ ਸੰਬੋਧਨ ਵਿਚ ਸਥਾਨਕ ਸਰਕਾਰਾਂ ਮੰਤਰੀ ਅਤੇ ਮੇਅਰ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਨਗਰ ਨਿਗਮ ਅੰਮ੍ਰਿਤਸਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਅਧੀਨ ਗੁਰੂ ਨਗਰੀ ਦੀਆਂ ਸਾਰੀਆਂ ਪ੍ਰਮੁੱਖ ਸੜ੍ਹਕਾਂ ਦੀ ਮੁੜ ਬਣਤਰ ਨਾਲ ਸ਼ਹਿਰਵਾਸੀਆਂ ਨੂੰ ਜਿਥੇ ਟੋਇਆਂ ਆਦਿ ਤੋਂ ਨਿਜ਼ਾਤ ਮਿਲੇਗੀ, ਆਵਾਜਾਈ ਵੀ ਸੁਖਾਲੀ ਹੋਵੇਗੀ।
ਇਸ ਮੌਕੇ ਇਲਾਕਾ ਕੌਂਸਲਰ, ਨਿਗਰਾਨ ਇੰਜੀਨੀਅਰ ਸੰਦੀਪ ਸਿੰਘ, ਜੇ.ਈ ਭੁਪਿੰਦਰ ਸਿੰਘ, ਸਾਹਿਲ ਸੱਗਰ, ਨਗਰ ਨਿਗਮ ਅਧਿਕਾਰੀ, ਕਰਮਚਾਰੀ ਤੇ ਕਾਫੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …